ਕੈਬਨਿਟ ਮੰਤਰੀ ਨੇ ਬਸਤੀ ਸ਼ੇਖ ਇਲਾਕੇ ’ਚ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ

ਜਲੰਧਰ, 14 ਜੁਲਾਈ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਸਥਾਨਕ ਬਸਤੀ ਸ਼ੇਖ ਇਲਾਕੇ ਵਿੱਚ ਸਥਾਨਕ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ। ਇਸ ਦੌਰਾਨ ਉਨ੍ਹਾਂ ਇਲਾਕੇ ਦੇ ਲੋਕਾਂ ਦੀਆਂ ਮੰਗਾਂ ਤੇ ਮੁਸ਼ਕਲਾਂ ਨੂੰ ਗਹੁ ਨਾਲ ਸੁਣਿਆ ਅਤੇ ਉਨ੍ਹਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਦਾ ਭਰੋਸਾ ਦਿਵਾਇਆ।

ਇਸ ਮੌਕੇ ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦਿੰਦੀ ਹੈ ਅਤੇ ਉਨ੍ਹਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਮਿਲਣੀ ਪਹਿਲਕਦਮੀਆਂ ਲੋਕਾਂ ਦੇ ਮਸਲਿਆਂ ਦੇ ਹੱਲ ਵਿੱਚ ਅਹਿਮ ਭੂਮਿਕਾ ਨਿਭਾਅ ਰਹੀਆਂ ਹਨ।

ਸ਼੍ਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਸੰਕਲਪ ਤਹਿਤ ਲੋਕ ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਸਿਹਤ, ਸਿੱਖਿਆ, ਰੋਜ਼ਗਾਰ, ਬੁਨਿਆਦੀ ਢਾਂਚੇ, ਉਦਯੋਗ ਸਮੇਤ ਵੱਖ-ਵੱਖ ਖੇਤਰਾਂ ਦੇ ਵਿਕਾਸ ਲਈ ਇਤਿਹਾਸਕ ਕਦਮ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੇ ਲੋਕ ਪੱਖੀ ਉਪਰਾਲਿਆਂ ਦਾ ਲਾਭ ਵੱਡੀ ਗਿਣਤੀ ਲੋਕਾਂ ਤੱਕ ਪਹੁੰਚ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵੱਲੋਂ ਆਮ ਆਦਮੀ ਕਲੀਨਿਕਾਂ ਰਾਹੀਂ ਜਿਥੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਉਥੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਨਕਦੀ ਰਹਿਤ ਇਲਾਜ ਦੀ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਮਾਵਾਂ-ਧੀਆਂ ਸਤਿਕਾਰ ਯੋਜਨਾ ਸ਼ੁਰੂ ਕਰ ਕੇ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਸਸ਼ਕਤ ਬਣਾਉਣ ਵੱਲ ਵੱਡਾ ਕਦਮ ਚੁੱਕਿਆ ਹੈ। 600 ਯੁਨਿਟ ਬਿਜਲੀ ਮੁਆਫੀ ਨੇ ਵੱਡੀ ਗਿਣਤੀ ਪਰਿਵਾਰਾਂ ਨੂੰ ਰਾਹਤ ਦਿੱਤੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਕਾਰਜਾਂ ਦੀ ਰਫ਼ਤਾਰ ਮੱਠੀ ਨਹੀਂ ਪੈਣ ਦਿੱਤੀ ਜਾਵੇਗੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਸੰਜੀਦਾ ਯਤਨ ਲਗਾਤਾਰ ਜਾਰੀ ਰਹਿਣਗੇ।

ਇਸ ਮੌਕੇ ਸਾਬਕਾ ਡਿਪਟੀ ਮੇਅਰ ਹਰਸਿਮਰਨ ਸਿੰਘ ਬੰਟੀ ਅਤੇ ਇਲਾਕੇ ਦੇ ਵੱਡੀ ਗਿਣਤੀ ਲੋਕ ਮੌਜੂਦ ਸਨ।

Leave a Comment

Your email address will not be published. Required fields are marked *

Scroll to Top