ਕੈਬਨਿਟ ਮੰਤਰੀ ਮਹਿੰਦਰ ਭਗਤ ਅਤੇ ਮੇਅਰ ਵਿਨੀਤ ਧੀਰ ਨੇ ਹੰਸ ਰਾਜ ਹੰਸ ਨਾਲ ਪ੍ਰਗਟਾਇਆ ਦੁੱਖ

ਜਲੰਧਰ : ਕੈਬਨਿਟ ਮੰਤਰੀ ਪੰਜਾਬ ਮਹਿੰਦਰ ਭਗਤ ਅਤੇ ਮੇਅਰ ਵਿਨੀਤ ਧੀਰ ਨੇ ਸਾਬਕਾ ਸੰਸਦ ਮੈਂਬਰ ਅਤੇ ਰਾਜ ਗਾਇਕ ਹੰਸ ਰਾਜ ਹੰਸ ਦੀ ਪਤਨੀ ਸ਼੍ਰੀਮਤੀ ਰੇਸ਼ਮ ਕੌਰ ਦੇ ਦੇਹਾਂਤ ‘ਤੇ  ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਦੁੱਖ ਪ੍ਰਗਟ ਕੀਤਾ।
    ਕੈਬਨਿਟ ਮੰਤਰੀ ਅਤੇ ਮੇਅਰ ਨੇ ਹੰਸ ਰਾਜ ਹੰਸ ਅਤੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਥਾਨ ਦੇਵੇ ਅਤੇ ਪਰਿਵਾਰ ਨੂੰ ਇਸ ਸਦਮੇ ਨੂੰ ਸਹਿਣ ਦੀ ਤਾਕਤ ਦੇਵੇ।
     ਉਨ੍ਹਾਂ ਕਿਹਾ ਕਿ ਭੈਣ ਰੇਸ਼ਮ ਕੌਰ ਨੇ ਜਿਸ ਤਰੀਕੇ ਨਾਲ ਆਪਣੇ ਪਰਿਵਾਰ ਨੂੰ ਹਾਰ ਵਾਂਗ ਪਰੋ ਕੇ ਰੱਖਿਆ ਸੀ, ਉਹ ਉਨ੍ਹਾਂ ਦੀ ਯੋਗਤਾ ਨੂੰ ਦਰਸਾਉਂਦਾ ਹੈ।
ਇਸ ਮੌਕੇ ਸੌਰਭ ਸੇਠ, ਅਮਨ ਸਿੰਘ,  ਅਯੂਬ ਦੁੱਗਲ, ਬਲਾਕ ਪ੍ਰਧਾਨ ਗੁਰਨਾਮ ਸਿੰਘ, ਸੰਜੀਵ ਭਗਤ, ਅਜੇ ਚੋਪੜਾ ਅਤੇ ਕੁਲਦੀਪ ਗਗਨ ਵੀ ਹਾਜ਼ਰ ਸਨ।
———

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top