ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕ੍ਰਿਕਟ ਟੂਰਨਾਮੈਂਟ ਦੇ ਜੇਤੂਆਂ ਨੂੰ ਇਨਾਮ ਵੰਡੇ

ਜਲੰਧਰ, 27 ਅਪ੍ਰੈਲ – ਜਸਟ ਕ੍ਰਿਕਟ ਅਕੈਡਮੀ, ਗ੍ਰੀਨ ਮਾਡਲ ਟਾਊਨ, ਮਿੱਠਾ ਪੁਰ ਰੋਡ, ਜਲੰਧਰ ਵੱਲੋਂ ਕ੍ਰਿਕਟ ਟੂਰਨਾਮੈਂਟ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਮੁੱਖ ਮਹਿਮਾਨ ਵਜੋਂ ਪਹੁੰਚੇ। ਇਸ ਮੌਕੇ ਅਤੁਲ ਭਗਤ ਵੀ ਵਿਸ਼ੇਸ਼ ਤੌਰ ਉੱਤੇ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਜੇਤੂ ਟੀਮਾਂ ਨੂੰ ਇਨਾਮ ਵੰਡਦਿਆਂ ਕਿਹਾ ਕਿ ਖੇਡਾਂ ਦਾ ਸਾਡੇ ਜੀਵਨ ਵਿੱਚ ਵਿਸ਼ੇਸ਼ ਮਹੱਤਵ ਹੈ। ਇਸ ਦੇ ਨਾਲ ਹੀ, ਪੰਜਾਬ ਸਰਕਾਰ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵੀ ਵਿਸ਼ੇਸ਼ ਯਤਨ ਕਰ ਰਹੀ ਹੈ, ਤਾਂ ਜੋ ਸੂਬੇ ਦੇ ਨੌਜਵਾਨ ਨਸ਼ਿਆਂ ਵਿੱਚ ਫਸਣ ਦੀ ਬਜਾਏ ਖੇਡਾਂ ਵੱਲ ਧਿਆਨ ਕੇਂਦਰਿਤ ਕਰਨ।
ਕੈਬਨਿਟ ਮੰਤਰੀ ਮਹਿੰਦਰ ਭਗਤ ਨੂੰ ਕ੍ਰਿਕਟ ਅਕੈਡਮੀ ਦੇ ਮੈਂਬਰਾਂ ਨੇ ਸਨਮਾਨਿਤ ਵੀ ਕੀਤਾ।
   ਇਸ ਮੌਕੇ ਅਤੁਲ ਭਗਤ, ਵਾਰਡ ਨੰਬਰ 39 ਦੇ ਕੌਂਸਲਰ ਲੱਕੀ ਦਾਦਰਾ, ਮਾਲਟੂ ਜੁਲਕਾ, ਨਵਜੋਤ ਸਿੰਘ ਅਤੇ ਹੋਰ ਮੈਂਬਰ ਮੌਜੂਦ ਸਨ।
——-

Leave a Comment

Your email address will not be published. Required fields are marked *

Scroll to Top