ਕੈਬਨਿਟ ਮੰਤਰੀ ਮਹਿੰਦਰ ਭਗਤ ਨੇ 1 ਕਰੋੜ 17 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਰੱਖਿਆ ਨੀਂਹ ਪੱਥਰ

ਜਲੰਧਰ, 30 ਨਵੰਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਨੇ ਅੱਜ ਬਸਤੀ ਦਾਨਿਸ਼ਮੰਦਾਂ ਦੇ ਕੜੀਵਾਲਾ ਚੌਕ ਤੋਂ ਲੈ ਕੇ ਗਾਖਲਾਂ ਪੁਲੀ ਤੱਕ ਬਣਨ ਵਾਲੀ ਸੜਕ ਦਾ ਨੀਂਹ ਪੱਥਰ ਰੱਖਿਆ।
ਇਸ ਮੌਕੇ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਸ਼੍ਰੀ ਮਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰੇਕ ਸ਼ਹਿਰ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਜਾਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰ ਪਿੰਡ, ਕਸਬੇ ਅਤੇ ਸ਼ਹਿਰ ਵਿੱਚ ਪਿਛਲੇ ਢਾਈ ਸਾਲਾਂ ਤੋਂ ਵਿਕਾਸ ਕਾਰਜ ਚਲਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਅਧੀਨ ਆਉਂਦੇ ਹਰ ਖੇਤਰ ਦੀ ਦਿੱਖ ਨੂੰ ਸੁਧਾਰਨ ਲਈ ਜੀਅ ਤੋੜ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇੱਥੇ ਰਹਿੰਦੇ ਲੋਕਾਂ ਦੀ ਹਰ ਲੋੜ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਣ ਵਾਲੀਆਂ ਸੜਕਾਂ ਨੂੰ ਪਹਿਲ ਦੇ ਅਧਾਰ ਉੱਤੇ ਬਣਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੜੀਵਾਲਾ ਚੌਕ ਤੋਂ ਲੈ ਕੇ ਗਾਖਲਾਂ ਪੁਲੀ ਤੱਕ ਸੜਕ ਦੇ ਨਿਰਮਾਣ ’ਤੇ ਲਗਭਗ 1 ਕਰੋੜ 17 ਲੱਖ ਰੁਪਏ ਦੀ ਲਾਗਤ ਆਵੇਗੀ।

ਇਸ ਮੌਕੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ, ਸਾਬਕਾ ਡਿਪਟੀ ਮੇਅਰ ਹਰਸਿਮਰਨ ਜੀਤ ਸਿੰਘ ਬੰਟੀ, ਮੁਕੇਸ਼ ਸੇਠੀ, ਡਾ. ਮੁਨੀਸ਼ ਕਾਰਲਪੁਰਿਆ, ਬੰਸੀ ਲਾਲ, ਕਮਲ ਲੋਚ, ਸੰਦੀਪ ਸੰਧੂ, ਹਰਚਰਨ ਸਿੰਘ ਸੰਧੂ, ਭਾਰਤ ਭੂਸ਼ਨ ਜੈਰਥ, ਵਾਈਸ ਚੇਅਰਮੈਨ ਪਵਨ ਹੰਸ, ਪ੍ਰਦੀਪ ਖੁੱਲਰ, ਗੁਰਨਾਮ ਸਿੰਘ, ਸੰਜੀਵ ਭਗਤ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top