ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਸੜਕ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ

ਜਲੰਧਰ, 19 ਅਕਤੂਬਰ : ਕੈਬਨਿਟ ਮੰਤਰੀ ਮਹਿੰਦਰ ਭਗਤ ਵੱਲੋਂ ਵਾਰਡ 45 ਅਧੀਨ ਆਉਂਦੀ 120 ਫੁਟੀ ਰੋਡ ਬੀਰ ਬਬਰੀਕ ਚੌਕ ਤੋਂ ਬਾਬੂ ਜਗਜੀਵਨ ਰਾਮ ਚੌਕ ਵਿਚਕਾਰ ਖਸਤਾ ਹਾਲ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ, ਜਿਸ ਨਾਲ 120 ਫੁਟੀ ਰੋਡ ਤੋਂ ਆਉਣ-ਜਾਣ ਵਾਲੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਕਾਰਜ ’ਤੇ 47.65 ਲੱਖ ਰੁਪਏ ਖਰਚਾ ਆਵੇਗਾ। ਇਸ ਤੋਂ ਇਲਾਵਾ ਵਿਧਾਨ ਸਭਾ ਹਲਕੇ ਦੀਆਂ ਸੜਕਾਂ ਦੇ ਨਿਰਮਾਣ ਕਾਰਜ ਨੂੰ ਮਨਜ਼ੂਰੀ ਮਿਲ ਗਈ ਹੈ ਅਤੇ  ਜਲਦ ਹੀ ਇਨ੍ਹਾਂ ਸੜਕਾਂ ਦੇ ਕੰਮ ਸ਼ੁਰੂ ਹੋ ਜਾਣਗੇ। ਉਨ੍ਹਾਂ ਕਿਹਾ ਕਿ ਜਲੰਧਰ ਪੱਛਮੀ ਦੀ ਹਰ ਸੜਕ ਨਵੀਂ ਬਣਾਈ ਜਾਵੇਗੀ ਤਾਂ ਜੋ ਰਾਹਗੀਰਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਨੇ ਆਪਣੇ ਸਾਥੀਆਂ ਸਮੇਤ ਕੈਬਨਿਟ ਮੰਤਰੀ ਦਾ ਫੁੱਲ ਮਾਲਾ ਪਹਿਨਾ ਕੇ ਸਨਮਾਨ ਕਰਨ ਦੇ ਨਾਲ-ਨਾਲ ਇਸ ਉਪਰਾਲੇ ਲਈ ਉਨ੍ਹਾਂ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਅੰਮ੍ਰਿਤਪਾਲ ਸਿੰਘ ਭਾਟੀਆ, ਅਸ਼ਵਨੀ ਅਰੋੜਾ ਅਤੇ ਇਲਾਕਾ ਵਾਸੀ ਮੌਜੂਦ ਸਨ।

Leave a Comment

Your email address will not be published. Required fields are marked *

Scroll to Top