ਕੈਬਿਨੇਟ ਮੰਤਰੀ ਮੋਹਿੰਦਰ ਭਗਤ ਨੇ ਆਪਣੇ ਕਰਕਮਲਾਂ ਨਾਲ ਸੜਕ ਦਾ ਨੀਂਹ ਪੱਥਰ ਰੱਖਿਆ

ਜਲੰਧਰ: ਵਾਰਡ ਨੰਬਰ 42 ਨਿਊ ਮਾਡਲ ਹਾਊਸ ਅਤੇ ਵਾਰਡ ਨੰਬਰ 43 ਮਾਡਲ ਹਾਊਸ ਨੂੰ ਜੋੜਣ ਵਾਲੀ ਅਤੇ 46 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਨਿਰਮਾਣ ਕੰਮ ਦਾ ਕੈਬਿਨੇਟ ਮੰਤਰੀ ਅਤੇ ਜਲੰਧਰ ਵੈਸਟ ਤੋਂ ਵਿਧਾਇਕ ਸ਼੍ਰੀ ਮੋਹਿੰਦਰ ਭਗਤ ਅਤੇ ਮੇਅਰ ਵਿਨੀਤ ਧੀਰ ਨੇ ਸ਼ਹਿਨਸ਼ਾਹ ਪੈਲੇਸ ਰੋਡ ‘ਤੇ ਆਪਣੇ ਕਰਕਮਲਾਂ ਨਾਲ ਨੀਂਹ ਪੱਥਰ ਰੱਖਿਆ।

ਇਸ ਮੌਕੇ ਆਪਣੇ ਸੰਬੋਧਨ ਦੌਰਾਨ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਟੀਚਾ ਹੈ ਕਿ ਪੰਜਾਬ ਦਾ ਚੌਹੁੰਮੁਖੀ ਵਿਕਾਸ ਹੋਵੇ ਅਤੇ ਇਸ ਦਿਸ਼ਾ ਵਿੱਚ ਸਰਕਾਰ ਲਗਾਤਾਰ ਅੱਗੇ ਵਧ ਰਹੀ ਹੈ। ਰਾਜ ਸਰਕਾਰ ਵਧੀਆ ਕੰਮ ਕਰ ਰਹੀ ਹੈ। ਚਾਹੇ ਗੱਲ ਸਿੱਖਿਆ, ਸਿਹਤ, ਸੜਕਾਂ, ਰੋਸ਼ਨੀ ਜਾਂ ਨਸ਼ਿਆਂ ਵਿਰੁੱਧ ਮੁਹਿੰਮ ਦੀ ਹੋਵੇ, ਹਰ ਖੇਤਰ ਵਿੱਚ ਪੰਜਾਬ ਸਰਕਾਰ ਵਧੀਆ ਕੰਮ ਕਰ ਰਹੀ ਹੈ।

ਉਨ੍ਹਾਂ ਦੱਸਿਆ ਕਿ ਜਿਹੜੀਆਂ ਯੋਜਨਾਵਾਂ ਪੂਰੀਆਂ ਹੋ ਚੁੱਕੀਆਂ ਹਨ, ਉਨ੍ਹਾਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ ਅਤੇ ਜੋ ਕੰਮ ਸ਼ੁਰੂ ਹੋਣੇ ਹਨ, ਉਨ੍ਹਾਂ ਦਾ ਨੀਂਹ ਪੱਥਰ ਰੱਖਿਆ ਜਾ ਰਿਹਾ ਹੈ।

ਸ਼੍ਰੀ ਭਗਤ ਨੇ ਕਿਹਾ ਕਿ ਸਾਡੀ ਸਰਕਾਰ ਦੀ ਪਹਿਲਤਾ ਇਹ ਹੈ ਕਿ ਕੋਈ ਵੀ ਵਿਕਾਸ ਕਾਰਜ ਗੁਣਵੱਤਾ ਯੁਕਤ ਹੋਵੇ ਅਤੇ ਇਸ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ।

ਇਸ ਮੌਕੇ ‘ਤੇ ਜਲੰਧਰ ਦੇ ਮੇਅਰ ਵਿਨੀਤ ਧੀਰ, ਵਾਰਡ ਨੰਬਰ 42 ਤੋਂ ਪਾਰਸ਼ਦ ਰੋਮੀ ਵਧਵਾ, ਵਾਰਡ ਨੰਬਰ 43 ਤੋਂ ਪਾਰਸ਼ਦ ਸ਼੍ਰੀਮਤੀ ਸੁਨੀਤਾ ਟਿੱਕਾ, ਰਾਜੀਵ ਓਮਕਾਰ ਟਿੱਕਾ, ਸੌਰਭ ਸੇਠ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਮੌਜੂਦ ਸਨ।

Leave a Comment

Your email address will not be published. Required fields are marked *

Scroll to Top