ਜਲੰਧਰ, 6 ਦਸੰਬਰ – ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮਹਿੰਦਰ ਭਗਤ ਵਲੋਂ ਅੱਜ ਡਾ.ਬੀ.ਆਰ.ਅੰਬੇਡਕਰ ਜੀ ਦੇ ਪ੍ਰੀ ਨਿਰਵਾਣ ਦਿਵਸ ਮੌਕੇ ਨਕੋਦਰ ਚੌਕ ਵਿਖੇ ਉਨ੍ਹਾਂ ਦੇ ਬੁੱਤ ’ਤੇ ਫੁੱਲ ਅਰਪਿਤ ਕਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ।
ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਵਲੋਂ ਦਿਖਾਏ ਮਾਰਗ ’ਤ ਚੱਲਣਾ ਹੀ ਉਨ੍ਹਾਂ ਨੂੰ ਸੱਚੀ ਸਰਧਾਂਜ਼ਲੀ ਹੋਵੇਗੀ, ਇਸ ਲਈ ਸਾਨੂੰ ਉਨ੍ਹਾਂ ਦੀ ਵਿਚਾਰਧਾਰਾ ਨੂੰ ਅਪਣਾਉਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨੇ ਸੰਵਿਧਾਨ ਦੀ ਰਚਨਾ ਕਰਕੇ ਦੇਸ਼ ਨੂੰ ਤਰੱਕੀ ਦਾ ਰਾਹ ਪ੍ਰਦਾਨ ਕੀਤਾ, ਜਿਸ ’ਤੇ ਚੱਲ ਕੇ ਅੱਜ ਸਾਡਾ ਦੇਸ਼ ਦੁਨੀਆਂ ਦਾ ਸਭ ਤੋਂ ਵੱਡਾ ਲੋਕਤੰਤਰ ਬਣ ਕੇ ਉਭਰਿਆ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਕਮਜ਼ੋਰਾਂ, ਮਜ਼ਲੂਮਾਂ ਅਤੇ ਦਬੇ ਕੁਚਲੇ ਲੋਕਾਂ ਦੀ ਭਲਾਈ ਲਈ ਹਮੇਸ਼ਾ ਸਮਰਪਿਤ ਰਹੇ ਅਤੇ ਉਨ੍ਹਾਂ ਵਲੋਂ ਮਨੁੱਖਤਾ ਦੀ ਸੇਵਾ ਅਤੇ ਸਾਰਿਆਂ ਲਈ ਇਨਸਾਫ਼ ਤੇ ਸਮਾਨਤਾ ਦੇ ਹੱਕ ਦੇ ਹੋਕੇ ਨੂੰ ਮਜ਼ਬੂਤ ਕੀਤਾ ਗਿਆ।
ਉਨ੍ਹਾਂ ਕਿਹਾ ਕਿ ਡਾ. ਅੰਬੇਡਕਰ ਵਲੋਂ ਬੱਚਿਆਂ ਨੂੰ ਹੱਥਾਂ ਵਿੱਚ ਕਲਮ ਚੁੱਕਣ ਦਾ ਸੰਦੇਸ਼ ਦਿੱਤਾ ਗਿਆ ਅਤੇ ਪੜ੍ਹਾਈ-ਲਿਖਾਈ ਨਾਲ ਆਪਣੀ ਕਿਸਮਤ ਬਦਲਣ ਦਾ ਮਾਰਗ ਦਿਖਾਇਆ, ਇਸ ਲਈ ਸਾਡਾ ਸਭ ਦਾ ਇਹ ਫਰਜ਼ ਬਣਦਾ ਹੈ ਕਿ ਅਸੀਂ ਉਨ੍ਹਾ ਦੇ ਦਿਖਾਏ ਮਾਰਗ ’ਤੇ ਚੱਲੀਏ। ਇਸ ਮੌਕੇ ਸੁਦੇਸ਼ ਭਗਤ, ਰਜਨੀਸ਼ ਚਾਚਾ, ਪੂਰਨ ਭਾਰਤੀ, ਅਸ਼ਵਿਨੀ ਬੱਬਲ, ਗੁਰਨਾਮ ਸਿੰਘ ਅਤੇ ਹੋਰ ਉਘੀਆਂ ਸਖਸ਼ੀਅਤਾਂ ਹਾਜ਼ਰ ਸਨ।
——————-
- +91 99148 68600
- info@livepunjabnews.com