ਯੁੱਧ ਨਸ਼ਿਆਂ ਵਿਰੁੱਧ; ‘ਵਾਕਾਥੋਨ ਸ਼ਨੀਵਾਰ ਨੂੰ, ਡਿਪਟੀ ਕਮਿਸ਼ਨਰ ਨੇ ਰਿਲੀਜ਼ ਕੀਤਾ ਪੋਸਟਰ

ਜਲੰਧਰ, 24 ਅਪ੍ਰੈਲ : ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਪਹਿਲਕਦਮੀ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੀ.ਏ.ਵੀ. ਕਾਲਜ ਜਲੰਧਰ ਦੇ ਸਹਿਯੋਗ ਨਾਲ 25 ਅਪ੍ਰੈਲ ਨੂੰ ਸਵੇਰੇ 6 ਵਜੇ ‘ਵਾਕਾਥੋਨ 1.0’ ਕਰਵਾਈ ਜਾ ਰਹੀ ਹੈ।

ਵਾਕਾਥੋਨ ਦਾ ਪੋਸਟਰ ਰਿਲੀਜ਼ ਕਰਦਿਆਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਇਹ ਵਾਕਾਥੋਨ ਸ਼ਨੀਵਾਰ ਨੂੰ ਸਵੇਰੇ 6 ਵਜੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਤੋਂ ਸ਼ੁਰੂ ਹੋ ਕੇ ਸ਼ਿਵਾਨੀ ਪਾਰਕ, ਮਾਡਲ ਟਾਊਨ ਵਿਖੇ ਸਮਾਪਤ ਹੋਵੇਗੀ।

ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ. ਨਵਦੀਪ ਸਿੰਘ ਅਤੇ ਪ੍ਰਿੰਸੀਪਲ ਡਾ. ਅਨੂਪ ਕੁਮਾਰ ਵੀ ਮੌਜੂਦ ਸਨ।

ਸ਼੍ਰੀ ਵਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ਼ ਜੰਗ ਵਿੱਢੀ ਹੋਈ ਹੈ, ਜਿਸ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਅਲਾਮਤ ਖਿਲਾਫ਼ ਵਿਆਪਕ ਪੱਧਰ ‘ਤੇ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਇਹ ਉਪਰਾਲਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਾਕਾਥੋਨ ਰਾਹੀਂ ਲੋਕਾਂ ਖਾਸ ਕਰ ਨੌਜਵਾਨਾਂ ਨੂੰ ਸਰੀਰਿਕ ਫਿਟਨੈੱਸ ਪ੍ਰਤੀ ਵੀ ਉਤਸ਼ਾਹਿਤ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਮੂਹਿਕ ਯਤਨਾਂ ਸਦਕਾ ਕੋਈ ਵੀ ਲੜਾਈ ਜਿੱਤੀ ਜਾ ਸਕਦੀ ਹੈ। ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਉਨ੍ਹਾਂ ਜਲੰਧਰ ਵਾਸੀਆਂ ਨੂੰ ਨਸ਼ਿਆਂ ਖਿਲਾਫ਼ ਇਕਜੁੱਟ ਹੋਣ ਅਤੇ ਵਾਕਾਥੋਨ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਦਾ ਸੱਦਾ ਦਿੱਤਾ, ਤਾਂ ਜੋ ਨਸ਼ਿਆਂ ਖਿਲਾਫ਼ ਸੰਦੇਸ਼ ਨੂੰ ਘਰ-ਘਰ ਪਹੁੰਚਾਇਆ ਜਾ ਸਕੇ।

ਜ਼ਿਕਰਯੋਗ ਹੈ ਕਿ ਸ਼ਿਵਾਨੀ ਪਾਰਕ ਵਿਖੇ ਸਮਾਪਤੀ ਸਮਾਰੋਹ ਹੋਵੇਗਾ, ਜਿਥੇ ਨਸ਼ਿਆਂ ਖਿਲਾਫ਼ ਸਹੁੰ ਤੋਂ ਇਲਾਵਾ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪ੍ਰੇਰਨਾਦਾਇਕ ਭਾਸ਼ਣ, ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਵੀ ਕੀਤੀ ਜਾਵੇਗੀ।

ਇਸ ਮੌਕੇ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸੁਰਜੀਤ ਲਾਲ, ਡਿਪਟੀ ਰਜਿਸਟਰਾਰ ਪ੍ਰੋ. ਮਨੀਸ਼ ਖੰਨਾ, ਡੀਨ ਈ.ਐਮ.ਏ. ਡਾ. ਏਕਜੋਤ ਕੌਰ ਅਤੇ ਈਵੈਂਟ ਕੋਆਰਡੀਨੇਟਰ ਪ੍ਰੋ. ਈਸ਼ਾ ਸਹਿਗਲ ਵੀ ਮੌਜੂਦ ਸਨ।

Leave a Comment

Your email address will not be published. Required fields are marked *

Scroll to Top