ਜਲੰਧਰ, 31 ਜੁਲਾਈ:- ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਬੁੱਧਵਾਰ ਨੂੰ ਆਪਣੇ ਦਫ਼ਤਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ, ਜਿਸ ਵਿੱਚ 41 ਉਮੀਦਵਾਰ ਰੋਜ਼ਗਾਰ ਲਈ ਸ਼ਾਰਟਲਿਸਟ ਕੀਤੇ ਗਏ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਅਫ਼ਸਰ ਮੁਕੇਸ਼ ਸਰੰਗਲ ਨੇ ਦੱਸਿਆ ਕਿ ਅੱਜ ਲਗਾਏ ਗਏ ਕੈਂਪ ਵਿੱਚ ਐਸ.ਬੀ.ਆਈ. ਲਾਈਫ਼ ਇੰਸ਼ੋਰੈਂਸ, ਏਅਰਟੈੱਲ ਪ੍ਰਾਈਵੇਟ ਲਿਮਟਿਡ, ਪੁਖਰਾਜ ਹੈਲਥ ਕੇਅਰ ਅਤੇ ਇਜਾਈਲ ਹਰਬਲ ਕੰਪਨੀਆਂ ਨੇ ਸ਼ਿਰਕਤ ਕੀਤੀ ਅਤੇ 58 ਉਮੀਦਵਾਰਾਂ ਨੇ ਭਾਗ ਲਿਆ। ਉਨ੍ਹਾਂ ਦੱਸਿਆ ਕਿ ਪਲੇਸਮੈਂਟ ਕੈਂਪ ਦੌਰਾਨ ਵੱਖ-ਵੱਖ ਕੰਪਨੀਆਂ ਵੱਲੋਂ ਮੈਨੇਜਰ, ਵੈਲਨੈੱਸ ਅਡਵਾਈਜ਼ਰ, ਸੇਲਜ਼ ਐਗਜ਼ੀਕਿਊਟਿਵ ਆਦਿ ਅਸਾਮੀਆਂ ਲਈ 41 ਉਮੀਦਵਾਰ ਸ਼ਾਰਟਲਿਸਟ ਕੀਤੇ ਗਏ।
ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਮੇਂ-ਸਮੇਂ ’ਤੇ ਅਜਿਹੇ ਪਲੇਸਮੈਂਟ ਕੈਂਪ ਲਗਾਏ ਜਾਂਦੇ ਹਨ। ਉਨ੍ਹਾਂ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਵਧੇਰੇ ਮੌਕਿਆਂ ਲਈ ਇਨ੍ਹਾਂ ਪਲੇਸਮੈਂਟ ਕੈਂਪਾਂ ਵਿੱਚ ਵਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰ.90569-20100 ’ਤੇ ਸੰਪਰਕ ਵੀ ਕੀਤਾ ਜਾ ਸਕਦਾ ਹੈ।