ਪੰਜਾਬ ਵਿੱਚ ਅੱਜ ਇਹਨਾਂ ਜਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਵਿੱਚ ਅੱਜ ਬੁੱਧਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਸੂਬੇ ਵਿੱਚ ਅੱਜ ਵੀ ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 27 ਅਗਸਤ ਦੀ ਸਵੇਰ ਤੱਕ ਪੰਜਾਬ ਵਿੱਚ 24 ਘੰਟਿਆਂ ਵਿੱਚ ਔਸਤਨ 11.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਮੰਗਲਵਾਰ ਨੂੰ ਹੋਈ ਬਾਰਿਸ਼ ਤੋਂ ਬਾਅਦ ਪੰਜਾਬ ਦੇ ਤਾਪਮਾਨ ‘ਚ 1.8 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਰੂਪਨਗਰ ਵਿੱਚ ਸਭ ਤੋਂ ਵੱਧ ਤਾਪਮਾਨ 37.1 ਡਿਗਰੀ ਦਰਜ ਕੀਤਾ ਗਿਆ।

ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਪੂਰੇ ਸੂਬੇ ‘ਚ 25 ਤੋਂ 50 ਫੀਸਦੀ ਮੀਂਹ ਪੈਣ ਦੀ ਸੰਭਾਵਨਾ ਹੈ। ਮੰਗਲਵਾਰ ਸ਼ਾਮ ਤੱਕ ਪੰਜਾਬ ਦੇ ਅੰਮ੍ਰਿਤਸਰ ਵਿੱਚ 3.8, ਬਰਨਾਲਾ ਵਿੱਚ 14.4, ਬਠਿੰਡਾ ਵਿੱਚ 5.7, ਫਤਿਹਗੜ੍ਹ ਸਾਹਿਬ ਵਿੱਚ 27.6, ਗੁਰਦਾਸਪੁਰ ਵਿੱਚ 15.7, ਕਪੂਰਥਲਾ ਵਿੱਚ 22.6, ਲੁਧਿਆਣਾ ਵਿੱਚ 15.1, ਪਠਾਨਕੋਟ ਵਿੱਚ 42.7, ਪਟਿਆਲਾ ਵਿੱਚ 44.5, ਸੰਗਰੂਰ ਵਿੱਚ 19.4 ਮਿ.ਮੀ. ਰਿਕਾਰਡ ਕੀਤਾ ਗਿਆ।

Leave a Comment

Your email address will not be published. Required fields are marked *

Scroll to Top