ਚੰਡੀਗੜ੍ਹ:-ਅੱਜ ਖਨੌਰੀ ਬਾਰਡਰ ‘ਤੇ ਅੰਦੋਲਨ ਕਾਰੀ ਕਿਸਾਨਾ ਖ਼ਿਲਾਫ਼ ਹਰਿਆਣਾ ਪੁਲਿਸ ਦੀ ਬੇਰਹਿਮ ਕਾਰਵਾਈ ਵਿਚ ਇਕ ਨੌਜਵਾਨ ਕਿਸਾਨ ਦੀ ਮੌਤ ਤੇ ਢੂੰਡੇ ਦੁੱਖਾਂ ਦਾ ਇਜ਼ਹਾਰ ਕੀਤਾ, ਤੇ ਪੁਲਸ ਕਾਰਵਾਈ ਦੀ ਸਖਤ ਨਿੰਦਾ ਕੀਤੀ। ਉਨ੍ਹਾਂ ਨੇ ਜ਼ਬਰ ਨੂੰ ਰੋਕਣ ਲਈ ਕੇਂਦਰ ਸਰਕਾਰ ਨੂੰ ਤੁਰੰਤ ਦਖ਼ਲ ਦੇਣ ਲਈ ਅਪੀਲ ਕੀਤੀ।
ਖੇਤੀਬਾੜੀ ਮੰਤਰੀ ਨੇ ਅਪੀਲ ਕੀਤੀ ਕਿ ਕੇਂਦਰ ਸਰਕਾਰ ਤੁਰੰਤ ਅੱਗੇ ਆਉਣਾ ਚਾਹੀਦਾ ਹੈ। ਹਰਿਆਣਾ ਪੁਲਿਸ ਦੇ ਬੇਰਹਿਮੀ ਵਾਲੇ ਵਤੀਰੇ ਰੋਕਣਾ ਚਾਹੀਦਾ ਹੈ। ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤੀਪੂਰਵਕ ਢੰਗ ਨਾਲ ਵਿਰੁੱਧ ਕਰ ਰਹੇ ਹਨ। ਕਿਸਾਨ ਸਨਮਾਨ ਤੇ ਸੁਰੱਖਿਆ ਦੇ ਹੱਕਦਾਰ ਹਨ।
ਕਿਸਾਨਾਂ ਨਾਲ ਇਸ ਤਰ੍ਹਾਂ ਬੇਰਹਿਮੀ ਵਾਲੇ ਵਤੀਰਾ ਨਹੀਂ ਕਰਨਾ ਚਾਹੀਦਾ। ਖੇਤੀਬਾੜੀ ਮੰਤਰੀ ਅੰਦੋਲਨ ਕਾਰੀ ਕਿਸਾਨਾ ਨੂੰ ਗੱਲਬਾਤ ਦਾ ਸੱਦਾ ਦੇ ਰਹੇ ਹਨ। ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਪੁਲਿਸ ਰਾਹੀਂ ਕਿਸਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਜ਼ਿਲ੍ਹਾ ਬਠਿੰਡਾ ਦੇ ਮਿ੍ਤਕ ਕਿਸਾਨ ਸੁਭਕਰਨ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਵਾ ਕਰਦਿਆਂ ਤੇ ਪੰਜਾਬ ਸਰਕਾਰ ਸਹਾਇਤਾ ਦੇਣ ਦਾ ਵਾਅਦਾ ਕੀਤਾ।

















































