ਕਿਸਾਨਾਂ ਦੇ ਹੱਕ ‘ਚ’ਡਟਵਾ ਸਟੈਂਡ, ਮੀਟਿੰਗ ਦੌਰਾਨ Cm ਮਾਨ ਦਾ, ਸਾਡੀ ਹੱਦਬੰਦੀ “ਚ ਸੈਲਿਗ ਨਾ ਕਰੇ ਹਰਿਆਣਾ

ਚੰਡੀਗੜ੍ਹ: ਕੇਂਦਰੀ ਮੰਤਰੀਆਂ ਤੇ ਕਿਸਾਨ ਆਗੂਆਂ ਵਿਚਾਲੇ ਤੀਜੇ ਗੇੜ ਦੀ ਵੀਰਵਾਰ ਅੱਧੀ ਰਾਤ ਤਕ ਜਾਰੀ ਰਹੀ। ਵੀਰਵਾਰ ਸ਼ਾਮ 7.30ਵਜੇ ਦੇ ਕਰੀਬ ਸ਼ੁਰੂ ਹੋਈ ਮੀਟਿੰਗ ਦੇਰ ਰਾਤ ਤਕਰੀਬਨ 1.30 ਵਜੇ ਖ਼ਤਮ ਹੋਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੀ ਮੌਜੂਦ ਰਹੇ। ਕਿਸਾਨਾਂ ਅਤੇ ਕੇਂਦਰ ਵਿਚਾਲੇ ਅਗਲੀ ਮੀਟਿੰਗ ਐਤਵਾਰ ਨੂੰ ਹੋਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੀਟਿੰਗ ਦੌਰਾਨ ਸਾਰੀਆਂ ਮੰਗਾਂ ਨੂੰ ਲੈ ਕੇ ਪਾਜ਼ਿਟਿਵ ਢੰਗ ਨਾਲ ਗੱਲਬਾਤ ਹੋਈ ਹੈ ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਹਰਿਆਣਾ ਸਰਕਾਰ ਵੱਲੋਂ ਡਰੋਨ ਰਾਹੀਂ ਕੀਤੀ ਜਾ ਰਹੀ ਸੈਲਿਗ ਦਾ ਮੁੱਦਾ ਚੁੱਕਿਆ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਸਾਡੇ ਇਲਾਕੇ ਵਿੱਚ ਡਰੋਨ ਭੇਜ ਕੇ ਕਿਸਾਨਾ ਤੇ ਸੈਲਿਗ ਕਰਵਾ ਰਹੀ ਹੈ।

ਮੁੱਖ ਮੰਤਰੀ ਨੇ ਮੰਤਰੀਆਂ ਨੂੰ ਕਿਹਾ ਕਿ ਸਾਡੇ ਨਾਲ ਬੇਗਾਨੇ ਦੇਸ਼ ਦੇ ਨਾਗਰਿਕਾਂ ਵਾਲਾ ਵਿਤਕਰਾ ਨਾ ਕਰੋ। ਉਨ੍ਹਾਂ ਕੇਂਦਰੀ ਮੰਤਰੀਆਂ ਤੋਂ ਭਰੋਸਾ ਲਿਆਂ ਹੈ ਕਿ ਉਹ ਹਰਿਆਣਾ ਸਰਕਾਰ ਨਾਲ ਗੱਲਬਾਤ ਕਰਨਗੇ ਤੇ ਉਨ੍ਹਾਂ ਨੂੰ ਸ਼ਾਂਤੀ ਰੱਖਣ ਲਈ ਕਹਿਣਗੇ। ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਸ਼ਾਂਤੀ ਬਣਾ ਕੇ ਰੱਖਣ ਤੇ ਉਨ੍ਹਾਂ ਨੇ ਇਸ ਨੂੰ ਨਿਭਾਇਆ ਵੀ ਹੈ।

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਮੈਨੂੰ ਇਹ ਗੱਲ ਕਹਿਣ ਵਿਚ ਕੋਈ ਹਰਜ਼ ਨਹੀਂ ਕਿ ਮੈਂ ਪੰਜਾਬ ਤੇ ਪੰਜਾਬੀਆਂ ਦੇ ਨਾਲ ਹਾਂ। ਕੋਈ ਇਸ ਤਰ੍ਹਾਂ ਦਾ ਮਾਹੌਲ ਨਾ ਬਣ ਜਾਵੇ ਕਿ ਸਾਡੇ ਕੋਲ ਤੇਲ, ਦੁੱਧ ਜਾਂ ਹੋਰ ਕਿਸੇ ਚੀਜ਼ ਦੀ ਕਮੀਂ ਨਾ ਆ ਜਾਵੇ,ਜੋ ਲੋਕ ਪ੍ਰਭਾਵਿਤ ਨਾ ਹੋਣ। ਕਿਸਾਨ ਸੰਗਠਨਾਂ ਨੇ ਵੀ ਕਿਹਾ ਹੈ ਕਿ ਇਸ ਗੱਲ ਨਾਲ ਸਹਿਮਤ ਹਨ। ਕੇਂਦਰ ਅਤੇ ਕਿਸਾਨਾ ਦੋਹਾਂ ਨੇ ਭਰੋਸਾ ਦੁਆਇਆ ਹੈ ਕਿ ਸ਼ਾਂਤੀ ਕਾਇਮ ਰੱਖੀ ਜਾਵੇਗੀ।

Leave a Comment

Your email address will not be published. Required fields are marked *

Scroll to Top