ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਛਾਪੇਮਾਰੀ, ਭੀਖ ਮੰਗਦੀ ਬੱਚੀ ਨੂੰ ਛੁਡਾਇਆ

ਜਲੰਧਰ, 25 ਮਾਰਚ : ਜ਼ਿਲ੍ਹਾ ਪੱਧਰੀ ਬਾਲ ਭਿੱਖਿਆ ਰੋਕੂ ਟਾਸਕ ਫੋਰਸ ਵੱਲੋਂ ਅੱਜ ਕਪੂਰਥਲਾ ਚੌਕ ਵਿਖੇ ਛਾਪੇਮਾਰੀ ਕਰਕੇ ਇਕ ਭੀਖ ਮੰਗਦੀ ਬੱਚੀ ਨੂੰ ਰੈਸਕਿਊ ਕੀਤਾ ਗਿਆ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਲ ਭਿੱਖਿਆ ਮੰਗਣ ਨੂੰ ਜੜ੍ਹੋਂ ਖਤਮ ਕਰਨ ਲਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਚਲਾਏ ਜਾ ਰਹੇ ਪ੍ਰਾਜੈਕਟ ਜੀਵਨਜੋਤ 2.0 ਤਹਿਤ ਅਤੇ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ’ਤੇ ਇਹ ਚੈਕਿੰਗ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਛਾਪੇਮਾਰੀ ਦੌਰਾਨ ਛੁਡਵਾਈ ਗਈ ਬੱਚੀ ਨੂੰ ਡਵੀਜ਼ਨ ਨੰ. 2 ਵਿਖੇ ਡੀ.ਡੀ.ਆਰ ਕਰਵਾ ਕੇ ਬਾਲ ਭਲਾਈ ਕਮੇਟੀ, ਜਲੰਧਰ ਵਿਖੇ ਪੇਸ਼ ਕੀਤਾ ਗਿਆ ਅਤੇ ਬਾਲ ਭਲਾਈ ਕਮੇਟੀ ਵੱਲੋਂ ਬੱਚੀ ਨੂੰ ਚਿਲਡਰਨ ਹੋਮ ਫਾਰ ਗਰਲਜ਼, ਜਲੰਧਰ ਵਿਖੇ ਸ਼ੈਲਟਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਬੱਚੀ ਦੇ ਮੁੜ ਵਸੇਬੇ ਅਤੇ ਪੜ੍ਹਾਈ ਲਈ ਉਪਰਾਲੇ ਕੀਤੇ ਜਾਣਗੇ।
ਰੈਸਕਿਊ ਟੀਮ ਵਿੱਚ (ਲੀਗਲ ਕਮ ਪ੍ਰੋਬੇਸ਼ਨ ਅਫਸਰ) ਸੰਦੀਪ ਕੁਮਾਰ,  ਸੋਸ਼ਲ ਵਰਕਰ ਤੈਨੂੰ ਬਾਲਾ, ਕਾਊਂਸਲਰ ਸੁਨੀਤਾ ਅਤੇ ਡਾਟਾ ਐਂਟਰੀ ਆਪ੍ਰੇਟਰ ਨਵਜੋਤ ਕੌਰ ਵੀ ਮੌਜੂਦ ਸਨ।

Leave a Comment

Your email address will not be published. Required fields are marked *

Scroll to Top