ਯੁੱਧ ਨਸ਼ਿਆਂ ਵਿਰੁੱਧ: ਕਮਿਸ਼ਨਰੇਟ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਕਾਰਵਾਈ ਲਗਾਤਾਰ ਜਾਰੀ – 43.25 ਗ੍ਰਾਮ ਹੈਰੋਇਨ, 5250 ਐਮ.ਐਲ ਸ਼ਰਾਬ ਤੇ ਦੋ-ਪਹੀਆ ਵਾਹਨ ਬਰਾਮਦ

ਜਲੰਧਰ, 6 ਸਤੰਬਰ : ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਵੱਖ-ਵੱਖ ਥਾਣਿਆਂ ਵਿੱਚ ਨਸ਼ਿਆਂ ਖਿਲਾਫ਼ ਸਖ਼ਤ ਕਾਰਵਾਈਆਂ ਕਰਦੇ ਹੋਏ 6 ਮੁਲਜ਼ਮਾਂ ਨੂੰ 43.25 ਗ੍ਰਾਮ ਹੈਰੋਇਨ, 5250 ਐਮ.ਐਲ. ਸ਼ਰਾਬ ਸਮੇਤ ਬਿਨ੍ਹਾਂ ਨੰਬਰੀ ਮੋਟਰਸਾਈਕਲ ਅਤੇ ਐਕਟੀਵਾ ਸਕੂਟਰ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੁਲਿਸ ਕਮਿਸ਼ਨਰ ਸ਼੍ਰੀਮਤੀ ਧਨਪ੍ਰੀਤ ਕੌਰ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਸ਼ਹਿਰ ਵਿੱਚ ਕਈ ਥਾਵਾਂ ‘ਤੇ ਛਾਪੇਮਾਰੀਆਂ ਕੀਤੀਆਂ ਗਈਆਂ, ਜਿਸ ਤਹਿਤ ਵੱਖ-ਵੱਖ ਥਾਣਿਆਂ ਵਿੱਚ ਐਨ.ਡੀ.ਪੀ.ਐਸ. ਐਕਟ ਤਹਿਤ 3 ਮੁੱਕਦਮੇ ਦਰਜ ਕਰਕੇ 5 ਮੁਲਜ਼ਮਾਂ ਨੂੰ ਬਿਨ੍ਹਾਂ ਨੰਬਰੀ ਮੋਟਰਸਾਈਕਲ ਅਤੇ ਐਕਟੀਵਾ ਸਕੂਟਰ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਇਸੇ ਮੁਹਿੰਮ ਦੌਰਾਨ ਇਕ ਮੁਕੱਦਮਾ ਐਕਸਾਈਜ਼ ਐਕਟ ਤਹਿਤ ਦਰਜ ਕਰਕੇ ਅਤੇ ਇਕ ਮੁਲਜ਼ਮ ਕੋਲੋਂ 5250 ਐਮ.ਐਲ. ਸ਼ਰਾਬ ਬਰਾਮਦ ਕੀਤੀ ਗਈ।

ਉਨ੍ਹਾਂ ਅੱਗੇ ਦੱਸਿਆ ਕਿ ਨਸ਼ਿਆਂ ਸਬੰਧੀ ਗਤੀਵਿਧੀਆਂ ਵਿੱਚ ਸ਼ਾਮਿਲ ਵਿਅਕਤੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਇਸੇ ਮੁਹਿੰਮ ਤਹਿਤ ਨਸ਼ਿਆਂ ਦੇ ਆਦੀ ਵਿਅਕਤੀਆਂ ਦੇ ਮੁੜ-ਵਸੇਬੇ ਲਈ 6 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰਾ ਵਿੱਚ ਦਾਖ਼ਲ ਕਰਵਾਇਆ ਗਿਆ।

ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਡਰੱਗ ਮਾਫੀਆ ਲਈ ਇੱਕ ਸਖ਼ਤ ਸੰਦੇਸ਼ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਨੈੱਟਵਰਕ ਨਾਲ ਜੁੜੇ ਵਿਅਕਤੀਆਂ ਦੀ ਪੜਤਾਲ ਕਰਕੇ ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਅਜਿਹੀਆਂ ਕਾਰਵਾਈਆਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ।

Leave a Comment

Your email address will not be published. Required fields are marked *

Scroll to Top