NWS ਦੇ IG ਸ਼੍ਰੀ ਗੁਰਸ਼ਕਤੀ ਸਿੰਘ ਸੋਢੀ ਨਾਲ CRPF ਐਸੋਸੀਏਸ਼ਨ ਦੇ ਪ੍ਰਧਾਨ ਸੁਲਿੰਦਰ ਸਿੰਘ ਕੰਡੀ ਨੇ ਕੀਤੀ ਮੁਲਾਕਾਤ

ਜਲੰਧਰ – CRPF Ex-men Welfare Association Punjab ਦੇ ਪ੍ਰਤੀਨਿਧੀਆਂ ਨੇ ਪਿਛਲੇ ਦਿਨੀਂ NWs ਦੇ ਆਈਜੀ ਸ਼੍ਰੀ ਗੁਰਸ਼ਕਤੀ ਸਿੰਘ ਸੋਢੀ ਨਾਲ ਚੰਡੀਗੜ੍ਹ ਵਿੱਚ ਮੁਲਾਕਾਤ ਕਰਕੇ ਉਨ੍ਹਾਂ ਨੂੰ ਗੁਲਦਸਤਾ ਭੇਟ ਕੀਤਾ।

ਐਸੋਸੀਏਸ਼ਨ ਦੇ ਪ੍ਰਧਾਨ ਸੁਲਿੰਦਰ ਸਿੰਘ ਕੰਢੀ ਨੇ ਸ਼ਹੀਦ ਪਰਿਵਾਰਾਂ ਅਤੇ ਐਕਸ-ਸਰਵਿਸਮੈਨ ਜਵਾਨਾਂ ਨਾਲ ਸੰਬੰਧਿਤ ਮਸਲਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ। ਭਰਤੀ ਦੌਰਾਨ ਆ ਰਹੀਆਂ ਸਮੱਸਿਆਵਾਂ, ਸ਼ਹੀਦ ਪਰਿਵਾਰਾਂ ਦੇ ਮਾਨ-ਸਨਮਾਨ ਲਈ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਅਤੇ ਉਨ੍ਹਾਂ ਦੀ ਭਲਾਈ ਸੰਬੰਧੀ ਵਿਸ਼ੇਸ਼ ਗੱਲਬਾਤ ਕੀਤੀ ਗਈ। ਇਸ ਦੇ ਨਾਲ ਹੀ ਲਿਕਰ ਅਪਡੇਟ ਅਤੇ ਪ੍ਰਣਾਲੀ ਨੂੰ ਹੋਰ ਸੁਧਾਰਨ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ।

ਆਈਜੀ ਗੁਰਸ਼ਕਤੀ ਸਿੰਘ ਸੋਢੀ ਨੇ ਭਰੋਸਾ ਦਿੱਤਾ ਕਿ ਸ਼ਹੀਦ ਪਰਿਵਾਰਾਂ ਅਤੇ ਐਕਸਮੈਨ ਨੂੰ ਆ ਰਹੀਆਂ ਮੁਸ਼ਕਲਾਂ ਦਾ ਜਲਦ ਹੱਲ ਕੀਤਾ ਜਾਵੇਗਾ। ਉਨ੍ਹਾਂ ਨੇ ਅਪੀਲ ਕੀਤੀ ਕਿ ਹਰ ਐਕਸਮੈਨ ਐਸੋਸੀਏਸ਼ਨ ਨਾਲ ਜੁੜੇ ਤਾਂ ਜੋ ਸਰਕਾਰ ਅਤੇ ਮਹਿਕਮਿਆਂ ਵੱਲੋਂ ਮਿਲ ਰਹੀਆਂ ਸਹੂਲਤਾਂ ਬਾਰੇ ਪੂਰੀ ਜਾਣਕਾਰੀ ਮਿਲ ਸਕੇ।

ਉਨ੍ਹਾਂ ਇਹ ਵੀ ਕਿਹਾ ਕਿ ਉਹ ਜਲਦ ਹੀ ਐਸੋਸੀਏਸ਼ਨ ਦੇ ਜਵਾਨਾਂ ਅਤੇ ਸ਼ਹੀਦ ਪਰਿਵਾਰਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਣਗੇ। ਅੰਤ ਵਿੱਚ ਸੁਲਿੰਦਰ ਸਿੰਘ ਕੰਢੀ ਨੇ ਆਈਜੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਸਾਰੇ ਮਸਲੇ ਧਿਆਨ ਨਾਲ ਸੁਣੇ ਅਤੇ ਹੱਲ ਕਰਨ ਦਾ ਭਰੋਸਾ ਦਿੱਤਾ।

Leave a Comment

Your email address will not be published. Required fields are marked *

Scroll to Top