ਜਲੰਧਰ:- ਗਰੁੱਪ ਸੈਂਟਰ ਦੇ ਡੀ.ਆਈ.ਜੀ. ਸ਼੍ਰੀ ਰਾਕੇਸ਼ ਰਾਓ ਜੀ ਦੇ ਹੁਕਮਾਂ ਅਨੁਸਾਰ, ਸੀ.ਆਰ.ਪੀ.ਐੱਫ. ਐਕਸਮੈਨ ਵੈਲਫੇਅਰ ਐਸੋਸੀਏਸ਼ਨ ਪੰਜਾਬ ਦੀ ਨਵੰਬਰ ਮਹੀਨੇ ਦੀ ਮਹੀਨਾਵਾਰ ਮੀਟਿੰਗ 14 ਨਵੰਬਰ 2025 ਨੂੰ ਗਰੁੱਪ ਸੈਂਟਰ ਜਲੰਧਰ ਦੇ ਮੈਨਸ ਕਲੱਬ ਵਿੱਚ ਹੋਣ ਜਾ ਰਹੀ ਹੈ। ਪੰਜਾਬ ਪ੍ਰਧਾਨ ਸੁਲਿੰਦਰ ਸਿੰਘ ਕੰਢੀ ਅਤੇ ਉਨ੍ਹਾਂ ਦੀ ਸਹਿਯੋਗੀ ਟੀਮ ਨੇ ਜਾਣਕਾਰੀ ਦਿੱਤੀ ਕਿ ਮੀਟਿੰਗ ਪਹਿਲਾਂ ਦੀ ਤਰ੍ਹਾਂ ਸਵੇਰੇ 10 ਵਜੇ ਸ਼ੁਰੂ ਹੋਵੇਗੀ। ਸਾਰੇ ਐਕਸਮੈਨ ਵੀਰਾਂ ਨੂੰ ਅਪੀਲ ਕੀਤੀ ਗਈ ਹੈ ਕਿ ਜਿਨ੍ਹਾਂ ਦੇ ਰੁਕੇ ਹੋਏ ਕੰਮ ਜਾਂ ਸਮੱਸਿਆਵਾਂ ਹਨ, ਉਹ ਇਸ ਮੀਟਿੰਗ ਵਿੱਚ ਹਾਜ਼ਰ ਹੋ ਕੇ ਆਪਣੇ ਕੰਮ ਕਰਵਾ ਸਕਦੇ ਹਨ।
ਇਸਦੇ ਨਾਲ ਹੀ ਜਿਨ੍ਹਾਂ ਜਵਾਨਾਂ ਨੇ ਅਜੇ ਤੱਕ ਸੀ.ਜੀ.ਐਚ.ਐਸ. (CGHS) ਕਾਰਡ ਜਾਂ ਕੈਂਟੀਨ ਕਾਰਡ ਨਹੀਂ ਬਣਵਾਏ, ਉਹ ਵੀ ਇਸ ਮੌਕੇ ‘ਤੇ ਆਪਣੇ ਕਾਰਡ ਅਪਲਾਈ ਕਰ ਸਕਦੇ ਹਨ। ਇਸ ਮੀਟਿੰਗ ਵਿੱਚ ਐਸੋਸੀਏਸ਼ਨ ਨਾਲ ਜੁੜੇ ਵੱਖ-ਵੱਖ ਮੁੱਦਿਆਂ ਤੇ ਵਿਚਾਰ ਕੀਤਾ ਜਾਵੇਗਾ। ਮੀਟਿੰਗ ਵਿੱਚ ਸੀਨੀਅਰ ਅਧਿਕਾਰੀ ਵੀ ਹਾਜ਼ਰ ਹੋਣਗੇ। ਇਸ ਮੀਟਿੰਗ ਦਾ ਮੁੱਖ ਉਦੇਸ਼ ਆਉਣ ਵਾਲੀਆਂ ਗਤੀਵਿਧੀਆਂ ਦੀ ਯੋਜਨਾ ਬਣਾਉਣਾ ਅਤੇ ਸੰਗਠਨ ਦੀ ਕਾਰਗੁਜ਼ਾਰੀ ਨੂੰ ਹੋਰ ਮਜ਼ਬੂਤ ਬਣਾਉਣਾ ਹੈ। ਸਾਰੇ ਮੈਂਬਰਾਂ ਨੂੰ ਸਮੇਂ ‘ਤੇ ਪਹੁੰਚਣ ਦੀ ਅਪੀਲ ਕੀਤੀ ਗਈ ਹੈ।

















































