Ex DGP ਐਸ.ਐਸ. ਵਿਰਕ ਕਰਨਗੇ ਸ਼ਹੀਦ ਪਰਿਵਾਰਾਂ ਦਾ ਮਾਨ ਸਨਮਾਨ

ਜਲੰਧਰ- ਸੀ.ਆਰ.ਪੀ.ਐਫ. ਐਕਸਮੈਨ ਵੈਲਫੇਅਰ ਐਸੋਸੀਏਸ਼ਨ ਪੰਜਾਬ ਜੋ ਕਿ ਹਰ ਸਾਲ ਦਿਵਾਲੀ ਦੇ ਤਿਉਹਾਰ ਤੇ ਸ਼ਹੀਦ ਪਰਿਵਾਰਾਂ ਦੇ ਮਾਨ ਸਨਮਾਨ ਲਈ ਪਿਛਲੇ 14 ਸਾਲਾਂ ਤੋਂ ਕੰਮ ਕਰਦੀ ਆ ਰਹੀ ਹੈ, ਇਸ ਸਾਲ ਵੀ ਸ਼ਹੀਦ ਪਰਿਵਾਰਾਂ ਦੇ ਮਾਨ ਸਨਮਾਨ ਲਈ ਗਰੁੱਪ ਸੈਂਟਰ ਜਲੰਧਰ ਵਿਖੇ 10 ਨਵੰਬਰ 2024 ਦਿਨ ਐਤਵਾਰ ਨੂੰ ਮਨਾਏਗੀ। ਜਿਸ ਵਿੱਚ ਡੀਜੀਪੀ ਸ੍ਰੀ ਐਸ.ਐਸ. ਵਿਰਕ ਆਈਪੀਐਸ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ। ਐਸੋਸੀਏਸ਼ਨ ਦੇ ਪ੍ਰਧਾਨ ਸੁਲਿੰਦਰ ਸਿੰਘ ਕੰਢੀ ਨੇ ਵਿਸ਼ੇਸ਼ ਤੌਰ ਤੇ ਉਹਨਾਂ ਨੂੰ ਸੱਦਾ ਪੱਤਰ ਦਿੱਤਾ ਹੈ। ਵਿਰਕ ਸਾਹਿਬ ਨੇ ਪੂਰਨ ਭਰੋਸਾ ਦਿੰਦਿਆਂ ਸੱਦਾ ਪੱਤਰ ਸਵੀਕਾਰ ਕੀਤਾ ਅਤੇ ਉਹਨਾਂ ਕਿਹਾ ਕਿ ਉਹ ਜਰੂਰ ਪਹੁੰਚਣਗੇ। ਵਿਰਕ ਸਰ ਪੰਜਾਬ ਅਤੇ ਮਹਾਰਾਸ਼ਟਰ ਦੇ ਡੀਜੀਪੀ ਦੇ ਅਹੁਦਿਆਂ ਤੇ ਕੰਮ ਕਰ ਚੁੱਕੇ ਹਨ। ਉਹ ਹਰ ਸਾਲ ਐਸੋਸੀਏਸ਼ਨ ਦੇ ਸ਼ਹੀਦ ਪਰਿਵਾਰਾਂ ਦੇ ਮਾਨ ਸਨਮਾਨ ਤੇ ਪਹੁੰਚਦੇ ਹਨ। ਇਸ ਸਾਲ ਵੀ ਸੀ.ਆਰ.ਪੀ.ਐਫ. ਦੇ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ ਮਿਲ ਕੇ ਉਹਨਾਂ ਨੂੰ ਹੌਸਲਾ ਅਫਜਾਈ ਕਰਨਗੇ।

Leave a Comment

Your email address will not be published. Required fields are marked *

Scroll to Top