CRPF ਦੇ ਐਕਸਮੈਨ CT ਬਲਵਿੰਦਰ ਸਿੰਘ ਦੀ ਧਰਮ ਪਤਨੀ ਅਮਨਦੀਪ ਕੌਰ ਨੂੰ ਦਿੱਤਾ ਭਰੋਸਾ

CRPF ਦੇ ਐਕਸਮੈਨ  ਬਲਵਿੰਦਰ ਸਿੰਘ ਦੀ ਧਰਮ ਪਤਨੀ ਅਮਨਦੀਪ ਕੌਰ ਆਪਣੇ ਘਰ ਦੀ ਸਮਸਿਆਵਾਂ ਐਸੋਸੀਏਸ਼ਨ ਦੇ ਦਫ਼ਤਰ ਪਹੁੰਚ ਕੇ ਦਸਿਆ, ਕਿ ਉਨ੍ਹਾਂ ਦੇ ਪਤੀ ਦੀ ਮੌਤ 1999 ਵਿਚ ਹੋ ਗਈ ਸੀ।ਉਸ ਤੋਂ ਬਾਅਦ ਉਨ੍ਹਾਂ ਤੇ ਮੁਸੀਬਤਾਂ ਦਾ ਪਹਾੜ ਟੁੱਟ ਗਿਆ,ਪਰ ਉਨ੍ਹਾਂ ਨੂੰ ਕੁਝ ਵੀ ਪਤਾ ਨਹੀਂ ਸੀ ਕਿ ਉਹ ਕਿਥੇ ਜਾ ਕੇ ਆਪਣੀਆਂ ਸਮਸਿਆਵਾਂ ਦੱਸਣ।ਇਕ ਦਿਨ ਉਨ੍ਹਾਂ ਨੂੰ ਐਸੋਸੀਏਸ਼ਨ ਦਾ ਮੈਂਬਰ ਕੁਲਵੰਤ ਸਿੰਘ ਮਿਲੇ, ਅਤੇ ਉਨ੍ਹਾਂ ਨੇ ਐਸੋਸੀਏਸ਼ਨ ਤੇ ਗਰੁੱਪ ਸੈਂਟਰ ਦੀ ਜਾਣਕਾਰੀ ਦਿੱਤੀ ਅਤੇ 9/2/2024 ਨੂੰ ਕੁਲਵੰਤ ਸਿੰਘ ਅਤੇ ਅਮਨਦੀਪ ਕੌਰ ਅਤੇ ਉਨ੍ਹਾਂ ਦੇ ਬੇਟੇ ਨੂੰ ਲੈ ਕੇ ਐਸੋਸੀਏਸ਼ਨ ਦੇ ਦਫ਼ਤਰ ਪਹੁੰਚੇ ਅਤੇ ਉਨ੍ਹਾਂ ਨੇ ਆਪਣੀਆਂ ਸਾਰੀਆਂ ਸਮੱਸਿਆ ਐਸੋਸੀਏਸ਼ਨ ਦੇ ਪ੍ਰਧਾਨ ਸੁਲਿੰਦਰ ਸਿੰਘ ਕੰਢੀ ਨੂੰ ਦਸੀਆਂ।ਜਿਸ ਵਿਚ ਉਨ੍ਹਾਂ ਨੇ ਆਪਣੇ ਬੇਟੇ ਨੂੰ ਭਰਤੀ ਕਰਵਾਉਣਾ ਅਤੇ CGHS ਦੀ ਸਾਰੀ ਜਾਣਕਾਰੀ ਹਾਸਲ ਕੀਤੀ। ਐਸੋਸੀਏਸ਼ਨ ਦੇ ਮੈਂਬਰ ਵੀ ਬਣੇ। ਐਸੋਸੀਏਸ਼ਨ ਦੇ ਪ੍ਰਧਾਨ ਸੁਲਿੰਦਰ ਸਿੰਘ ਕੰਢੀ ਨੇ ਪੂਰਨ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਹਰ ਸਮਸਿਆ ਗਰੁੱਪ ਸੈਂਟਰ ਦੇ ਡੀ.ਆਈ.ਜੀ.ਸ੍ਰੀ ਰਾਕੇਸ਼ ਰਾਓ ਨਾਲ ਗੱਲਬਾਤ ਕਰਕੇ ਹੱਲ ਕੀਤੀਆਂ ਜਾਣਗੀਆਂ। ਉਨ੍ਹਾਂ ਨੇ ਆਪਣਾ ਮੰਗ-ਪੱਤਰ ਐਸੋਸੀਏਸ਼ਨ ਦੇ ਪ੍ਰਧਾਨ ਨੂੰ ਸੌਂਪਿਆ।

Leave a Comment

Your email address will not be published. Required fields are marked *

Scroll to Top