Crpf ਐਸੋਸੀਏਸ਼ਨ ਦੇ ਪ੍ਰਧਾਨ ਸੁਲਿੰਦਰ ਕੰਢੀ ਨੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੂੰ ਦਿੱਤਾ ਸੱਦਾ ਪੱਤਰ

ਜਲੰਧਰ- ਸੀ.ਆਰ.ਪੀ.ਐਫ. ਐਕਸਮੈਨ ਵੈਲਫੇਅਰ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਸੁਲਿੰਦਰ ਸਿੰਘ ਕੰਢੀ ਨੇ ਪਿਛਲੇ ਦਿਨੀ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਦੇ ਨਾਲ ਸੀ. ਆਰ.ਪੀ.ਐਫ. ਦੇ ਸ਼ਹੀਦ ਪਰਿਵਾਰਾਂ ਦਾ ਜੋ 10 ਨਵੰਬਰ 2024 ਨੂੰ ਗਰੁੱਪ ਸੈਂਟਰ ਜਲੰਧਰ ਵਿੱਚ ਮਾਨ ਸਨਮਾਨ ਕਰਨ ਜਾ ਰਹੇ ਹਨ, ਉਸ ਸਬੰਧੀ ਗੱਲਬਾਤ ਵੀ ਕੀਤੀ। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੂੰ ਸੱਦਾ ਪੱਤਰ ਵੀ ਦਿੱਤਾ ਅਤੇ ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਉਹ ਸ਼ਹੀਦ ਪਰਿਵਾਰਾਂ ਦੇ ਮਾਨ ਸਨਮਾਨ ਵਿੱਚ ਜਰੂਰ ਹਿੱਸਾ ਲੈਣਗੇ ਕਿਉਂਕਿ ਹਰਦੀਪ ਸਿੰਘ ਮੁੰਡੀਆ ਵੀ ਆਰਮੀ ਦੇ ਇੱਕ ਜਵਾਨ ਦੇ ਬੇਟੇ ਹਨ। ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਦੇ ਪਿਤਾ ਆਰਮੀ ਦੇ ਜਵਾਨ  ਦਰਸ਼ਨ ਸਿੰਘ ਜੋ ਕਿ ਪਹਿਲਾਂ ਪਿੰਡ ਦੀਆਂ ਸੇਵਾਵਾਂ ਵੀ ਨਿਭਾ ਚੁੱਕੇ ਹਨ। ਹਰਦੀਪ ਸਿੰਘ ਮੁੰਡੀਆ ਇੱਕ ਬਹੁਤ ਹੀ ਇਮਾਨਦਾਰ ਅਤੇ ਸੂਝਵਾਨ ਨੌਜਵਾਨ ਹਨ ਜੋ ਕਿ ਪਿਛਲੇ ਕਈ ਸਾਲਾਂ ਤੋਂ ਸਾਹਨੇਵਾਲ ਇਲਾਕੇ ਦੀ ਸੇਵਾ ਨਿਭਾ ਰਹੇ ਹਨ।

Leave a Comment

Your email address will not be published. Required fields are marked *

Scroll to Top