ਜਲੰਧਰ:- ਸੀਆਰਪੀਐਫ ਐਕਸਮੈਨ ਵੈਲਫੇਅਰ ਐਸੋਸੀਏਸ਼ਨ ਪੰਜਾਬ ਦੀ ਮਹੀਨਾਵਾਰ ਮੀਟਿੰਗ ਗਰੁੱਪ ਸੈਂਟਰ ਜਲੰਧਰ ਵਿੱਚ ਆਯੋਜਿਤ ਕੀਤੀ ਗਈ। ਇਸ ਮੀਟਿੰਗ ਵਿੱਚ ਗਰੁੱਪ ਸੈਂਟਰ ਦੇ ਡੀਆਈਜੀ ਸ਼੍ਰੀ ਰਕੇਸ਼ ਰਾਓ ਅਤੇ ਕਮਾਂਡੈਂਟ ਸ਼੍ਰੀ ਸੁਲੇੰਦਰ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਮੀਟਿੰਗ ਦੀ ਪ੍ਰਧਾਨਗੀ ਪੰਜਾਬ ਪ੍ਰਧਾਨ ਸ਼੍ਰੀ ਸੁਲਿੰਦਰ ਸਿੰਘ ਕੰਡੀ ਨੇ ਕੀਤੀ। ਆਏ ਹੋਏ ਅਧਿਕਾਰੀਆਂ ਅਤੇ ਐਕਸਮੈਨ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।

ਮਿਨਿਸਟਰੀ ਸਟਾਫ ਦੇ ਹੈੱਡ ਸ਼੍ਰੀ ਜਗੀਰ ਸਿੰਘ ਨੇ ਮੌਕੇ ‘ਤੇ ਸਾਰੇ ਆਏ ਹੋਏ ਐਕਸਮੈਨਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕੁਝ ਮਾਮਲਿਆਂ ਦਾ ਤੁਰੰਤ ਨਿਪਟਾਰਾ ਵੀ ਕੀਤਾ।

ਇਸ ਵਾਰ ਐਸੋਸੀਏਸ਼ਨ ਵੱਲੋਂ ਇੱਕ ਨਵੀਂ ਪਰੰਪਰਾ ਦੀ ਸ਼ੁਰੂਆਤ ਕੀਤੀ ਗਈ। ਜੇਹੜੇ ਐਕਸ ਮੈਨ 80 ਸਾਲ ਤੋਂ ਵੱਧ ਉਮਰ ਦੇ ਹਨ ਅਤੇ ਜਿਨ੍ਹਾਂ ਦੀ ਘਰ–ਪਰਿਵਾਰ ਵੱਲੋਂ ਚੰਗੀ ਦੇਖਭਾਲ ਕੀਤੀ ਜਾ ਰਹੀ ਹੈ, ਉਹਨਾਂ ਪਰਿਵਾਰਾਂ ਨੂੰ ਡੀਆਈਜੀ ਅਤੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਵੱਲੋਂ ਸਨਮਾਨਿਤ ਕੀਤਾ ਗਿਆ। ਇਹ ਪ੍ਰਥਾ ਡੀਆਈਜੀ ਸਰ ਦੀ ਮਦਦ ਨਾਲ ਨਵੀਂ ਸ਼ੁਰੂ ਕੀਤੀ ਗਈ ਹੈ ਅਤੇ ਭਵਿੱਖ ਵਿੱਚ ਵੀ ਇਸ ਨੂੰ ਜਾਰੀ ਰੱਖਿਆ ਜਾਵੇਗਾ।

ਐਸੋਸੀਏਸ਼ਨ ਵੱਲੋਂ ਇਹ ਵੀ ਫੈਸਲਾ ਲਿਆ ਗਿਆ ਕਿ ਜੇਕਰ ਕਿਸੇ ਵੀ ਬਜ਼ੁਰਗ ਐਕਸਮੈਨ ਵੱਲੋਂ ਸ਼ਿਕਾਇਤ ਮਿਲਦੀ ਹੈ ਤਾਂ ਐਸੋਸੀਏਸ਼ਨ ਟੀਮ ਘਰ ਜਾ ਕੇ ਜਾਂਚ–ਪੜਤਾਲ ਕਰੇਗੀ। ਜੇਕਰ ਪਰਿਵਾਰ ਵੱਲੋਂ ਕਿਸੇ ਤਰ੍ਹਾਂ ਦੀ ਲਾਪਰਵਾਹੀ ਜਾਂ ਪਰੇਸ਼ਾਨੀ ਦਿੱਤੀ ਜਾ ਰਹੀ ਹੋਵੇ ਤਾਂ ਉਸ ਖ਼ਿਲਾਫ਼ ਲਾਜ਼ਮੀ ਕਾਰਵਾਈ ਕੀਤੀ ਜਾਵੇਗੀ। ਐਕਸਮੈਨ ਦੀ ਸਮੱਸਿਆ ਸੁਣ ਕੇ ਹੀ ਅਗਲਾ ਫੈਸਲਾ ਲਿਆ ਜਾਵੇਗਾ।

ਡੀਆਈਜੀ ਰਕੇਸ਼ ਰਾਓ ਅਤੇ ਪੰਜਾਬ ਪ੍ਰਧਾਨ ਸੁਲਿੰਦਰ ਸਿੰਘ ਕੰਡੀ ਨੇ ਐਕਸਮੈਨ ਅਤੇ ਉਹਨਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ, ਗੱਲਬਾਤ ਕੀਤੀ ਅਤੇ ਉਹਨਾਂ ਦੇ ਸੇਵਾ–ਭਾਵ ਦੀ ਸ਼ਲਾਘਾ ਕੀਤੀ। ਆਈਆਂ ਹੋਈਆਂ ਵਿਧਵਾਵਾਂ ਨਾਲ ਵੀ ਗਰੁੱਪ ਸੈਂਟਰ ਦੇ ਸੀਨੀਅਰ ਅਧਿਕਾਰੀਆਂ ਨੇ ਹਰ ਮੁੱਦੇ ਤੇ ਵਿਸਥਾਰ ਨਾਲ ਚਰਚਾ ਕੀਤੀ। ਇਸ ਮੌਕੇ ਤੇ ਗਰੁੱਪ ਸੈਂਟਰ ਦੇ ਮਿਨਿਸਟਰੀ ਸਟਾਫ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ। ਉਹਨਾਂ ਨੇ ਮੌਕੇ ‘ਤੇ ਹੀ ਐਕਸਮੈਨ ਅਤੇ ਪਰਿਵਾਰਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦਾ ਤੁਰੰਤ ਹੱਲ ਕੀਤਾ।

ਡੀਆਈਜੀ ਰਕੇਸ਼ ਰਾਓ ਨੇ ਆਪਣੀ ਸਪੀਚ ਵਿੱਚ ਆਏ ਹੋਏ ਸਾਰੇ ਐਕਸਮੈਨਾਂ ਨੂੰ ਨਵੀਆਂ ਜਾਣਕਾਰੀਆਂ ਦਿੱਤੀਆਂ ਅਤੇ ਸੀਆਰਪੀਐਫ ਐਕਸਮੈਨ ਵੈਲਫੇਅਰ ਐਸੋਸੀਏਸ਼ਨ ਪੰਜਾਬ ਦੀ ਤਾਰੀਫ਼ ਕੀਤੀ। ਉਨ੍ਹਾਂ ਨੇ ਕਿਹਾ ਕਿ ਐਸੋਸੀਏਸ਼ਨ ਵੱਖ–ਵੱਖ ਸਮੇਂ ‘ਤੇ ਪਰਿਵਾਰਾਂ ਲਈ ਮਹੱਤਵਪੂਰਨ ਉਪਰਾਲੇ ਕਰਦੀ ਹੈ ਅਤੇ ਐਕਸਮੈਨਾਂ ਨਾਲ ਨਾਲ ਸ਼ਹੀਦ ਪਰਿਵਾਰਾਂ ਨੂੰ ਵੀ ਸਮੇਂ–ਸਮੇਂ ਤੇ ਸਨਮਾਨਿਤ ਕੀਤਾ ਜਾਂਦਾ ਹੈ।

ਮੀਟਿੰਗ ਦੇ ਅੰਤ ਵਿੱਚ ਡੀਐਸਪੀ ਸੁਰਿੰਦਰ ਸਿੰਘ ਨੇ ਆਏ ਹੋਏ ਸਾਰੇ ਐਕਸਮੈਨਾਂ ਦਾ ਧੰਨਵਾਦ ਕੀਤਾ ਅਤੇ ਆਪਣੇ ਵਿਚਾਰ ਸਾਂਝੇ ਕੀਤੇ।

ਇਸ ਮੌਕੇ ਤੇ ਡੀਐਸਪੀ ਸੁਰਿੰਦਰ ਸਿੰਘ ਭਟਨੂਰਾ, ਡੀਐਸਪੀ ਚਰਨਜੀਤ ਸਿੰਘ, ਮਿਨਿਸਟਰੀ ਸਟਾਫ ਦੇ ਡੀਐਸਪੀ ਜਗੀਰ ਸਿੰਘ, ਡੀਐਸਪੀ ਅਜੀਤ ਸਿੰਘ, ਸੁਖਵਿੰਦਰ ਸਿੰਘ (ਪ੍ਰਧਾਨ, ਅੰਮ੍ਰਿਤਸਰ), ਕੁਲਦੀਪ ਸਿੰਘ (ਜ਼ਿਲ੍ਹਾ ਪ੍ਰਧਾਨ, ਜਲੰਧਰ), ਤਰਸੇਮ ਸਿੰਘ ਡਰੋਲੀ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

















































