ਜਲੰਧਰ- ਗਰੁੱਪ ਸੈਂਟਰ ਜਲੰਧਰ ਦੇ ਡੀਆਈਜੀ ਰਕੇਸ਼ ਰਾਓ ਜੀ ਦੇ ਹੁਕਮਾਂ ਅਨੁਸਾਰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 10 ਨਵੰਬਰ 2024 ਨੂੰ ਸੀ.ਆਰ.ਪੀ.ਐਫ. ਦੇ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਦਾ ਮਾਨ ਸਨਮਾਨ ਕੀਤਾ ਜਾਵੇਗਾ। ਐਸ਼ੋਸੀਏਸ਼ਨ ਦੇ ਪ੍ਰਧਾਨ ਸੁਲਿੰਦਰ ਸਿੰਘ ਕੰਡੀ ਅਤੇ ਹੋਰ ਅਹੁਦੇਦਾਰਾਂ ਵੱਲੋਂ ਇਸ ਪ੍ਰੋਗਰਾਮ ਲਈ ਡੀਆਈਜੀ ਸਰ ਨਾਲ ਮੀਟਿੰਗ ਕਰਕੇ ਇਸ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਵਾਰ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਅਤੇ ਪਦਮ ਸ਼੍ਰੀ ਐਕਸ ਡੀਜੀਪੀ ਐਸ.ਐਸ. ਵਿਰਕ ਆਈ.ਪੀ.ਐਸ. ਅਤੇ ਹੋਰ ਨੁਮਾਇੰਦੇ ਵੀ ਪਹੁੰਚ ਰਹੇ ਹਨ ਅਤੇ ਸ਼ਹੀਦ ਪਰਿਵਾਰਾਂ ਦਾ ਮਾਨ ਸਨਮਾਨ ਕਰਨਗੇ। ਐਸ਼ੋਸ਼ੀਏਸ਼ਨ ਦੀ ਪ੍ਰਬੰਧਕ ਕਮੇਟੀ ਵੱਲੋਂ ਸਾਰੇ ਸ਼ਹੀਦ ਪਰਿਵਾਰਾਂ ਅਤੇ ਐਕਸਮੈਨਸ ਨੂੰ ਗਰੁੱਪ ਸੈਂਟਰ ਜਲੰਧਰ ਪਹੁੰਚਣ ਦੀ ਅਪੀਲ ਕੀਤੀ ਜਾਂਦੀ ਹੈ। ਜਿਨ੍ਹਾਂ ਸ਼ਹੀਦ ਪਰਿਵਾਰਾਂ ਦਾ ਮਾਨ ਸਨਮਾਨ ਕੀਤਾ ਜਾਵੇਗਾ, ਉਹਨਾਂ ਪਰਿਵਾਰਾਂ ਨੂੰ ਟੈਲੀਫੋਨ ਰਾਹੀਂ ਸੂਚਿਤ ਕਰ ਦਿੱਤਾ ਜਾਵੇਗਾ। ਪੰਜਾਬ ਦੇ ਸ਼ਹੀਦ ਪਰਿਵਾਰਾਂ ਨੂੰ ਜੇਕਰ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਹ ਐਸੋਸੀਏਸ਼ਨ ਦੇ ਮੁੱਖ ਦਫਤਰ ਨੰਗਲ ਸ਼ਾਮਾਂ ਤੇ ਸੰਪਰਕ ਕਰ ਸਕਦੇ ਹਨ। ਸ਼ਹੀਦ ਪਰਿਵਾਰ ਅਤੇ ਐਕਸਮੈਨ ਆਪੋ ਆਪਣੇ ਜਿਲ੍ਹਾ ਪ੍ਰਧਾਨਾਂ ਨਾਲ ਵੀ ਸੰਪਰਕ ਕਰ ਸਕਦੇ ਹਨ ਅਤੇ ਆਪਣੀਆਂ ਮੁਸ਼ਕਲਾਂ ਦੱਸ ਸਕਦੇ ਹਨ। ਇਹ ਪ੍ਰੋਗਰਾਮ ਹਰ ਸਾਲ ਦਿਵਾਲੀ ਦੇ ਤਿਉਹਾਰ ਤੇ ਕੀਤਾ ਜਾਂਦਾ ਹੈ। ਇਸ ਸਾਲ ਵੀ ਵਿਸ਼ੇਸ਼ ਤੌਰ ਤੇ ਕੀਤਾ ਜਾ ਰਿਹਾ ਹੈ ਤਾਂ ਜੋ ਕਿ ਸ਼ਹੀਦ ਪਰਿਵਾਰਾਂ ਦਾ ਮਾਨ ਸਨਮਾਨ ਬਰਕਰਾਰ ਰੱਖਿਆ ਜਾ ਸਕੇ। ਇਹ ਪ੍ਰੋਗਰਾਮ 10 ਵਜੇ ਤੋਂ ਲੈ ਕੇ 2 ਵਜੇ ਤੱਕ ਗਰੁੱਪ ਸੈਂਟਰ ਜਲੰਧਰ ਦੇ ਮੈਨਸ ਕਲੱਬ ਵਿੱਚ ਕੀਤਾ ਜਾਵੇਗਾ। ਸਾਰੇ ਐਕਸਮੈਨ ਅਤੇ ਸ਼ਹੀਦ ਪਰਿਵਾਰਾਂ ਨੂੰ ਇਸ ਪ੍ਰੋਗਰਾਮ ਤੇ ਪਹੁੰਚਣ ਦਾ ਸੱਦਾ ਪੱਤਰ ਦਿੱਤਾ ਜਾਂਦਾ ਹੈ। ਧੰਨਵਾਦ।

















































