ਜਲੰਧਰ:- ਸੀ.ਆਰ.ਪੀ.ਐਫ. ਐਸੋਸੀਏਸ਼ਨ ਦੇ ਉਪਰਾਲਿਆਂ ਨੂੰ ਦੇਖਦੇ ਹੋਏ ਸੀ.ਆਰ.ਪੀ.ਐਫ. ਦੇ ਡਾਇਰੈਕਟਰ ਜਨਰਲ ਸ੍ਰੀ ਦਲੀਪ ਤ੍ਰਿਵੇਦੀ ਆਈਪੀਐਸ ਨੇ ਐਸ਼ੋਸ਼ੀਏਸ਼ਨ ਦੀ ਮੀਟਿੰਗ ਵਿੱਚ ਆਉਣ ਦੀ ਇੱਛਾ ਜਾਹਿਰ ਕੀਤੀ। ਗਰੁੱਪ ਸੈਂਟਰ ਦੇ ਡੀਆਈਜੀ ਸੁਨੀਲ ਥੋਰਪੇ ਨੇ ਐਸ਼ੋਸੀਏਸ਼ਨ ਦੇ ਸਹਿਯੋਗ ਨਾਲ 05 ਨਵੰਬਰ 2014 ਨੂੰ ਸੀਆਰਪੀਐਫ ਦੇ ਡਾਇਰੈਕਟਰ ਜਨਰਲ ਨੂੰ ਗਰੁੱਪ ਸੈਂਟਰ ਜਲੰਧਰ ਵਿਖੇ ਮੁੱਖ ਮਹਿਮਾਨ ਦੇ ਤੌਰ ਤੇ ਸੱਦਾ ਪੱਤਰ ਦੇ ਕੇ ਬੁਲਾਇਆ।

ਸੀ.ਆਰ.ਪੀ.ਐਫ. ਦੇ ਡਾਇਰੈਕਟਰ ਜਨਰਲ ਨੇ ਉੱਥੇ ਪਹੁੰਚ ਕੇ ਸੀ.ਆਰ.ਪੀ.ਐਫ. ਐਕਸਮੈਨ ਵੈਲਫੇਅਰ ਐਸੋਸੀਏਸ਼ਨ ਪੰਜਾਬ ਦੇ ਚੇਅਰਮੈਨ ਐਕਸ ਆਈ ਜੀ ਅਮਰਜੀਤ ਸਿੰਘ ਸਿੱਧੂ, ਪੰਜਾਬ ਪ੍ਰਧਾਨ ਸੁਲਿੰਦਰ ਸਿੰਘ ਕੰਡੀ ਅਤੇ ਐਸ਼ੋਸੀਏਸ਼ਨ ਦੇ ਹੋਰ ਅਹੁਦੇਦਾਰਾਂ ਦਾ ਨਾਲ ਮੀਟਿੰਗ ਕਰਕੇ ਸਾਰੀ ਜਾਣਕਾਰੀ ਹਾਸਿਲ ਕੀਤੀ। ਗਰੁੱਪ ਸੈਂਟਰ ਦੇ ਡੀਆਈਜੀ ਸੁਨੀਲ ਥੋਰਪੇ ਨੇ ਪੰਜਾਬ ਦੇ ਸਾਰੇ ਸ਼ਹੀਦ ਪਰਿਵਾਰਾਂ ਅਤੇ ਐਕਸਮੈਨਾ ਨੂੰ ਸੀ.ਆਰ.ਪੀ.ਐਫ. ਦੀਆਂ ਗੱਡੀਆਂ ਰਾਹੀਂ ਗਰੁੱਪ ਸੈਂਟਰ ਜਲੰਧਰ ਵਿੱਚ ਇਕੱਠੇ ਕਰਕੇ ਇੱਕ ਵੱਡਾ ਸਮਾਗਮ ਕਰਵਾਇਆ।

ਜਿਸ ਵਿੱਚ ਸੀ.ਆਰ.ਪੀ.ਐਫ. ਦੇ ਡੀਜੀ ਨੇ ਸਭ ਤੋਂ ਪਹਿਲਾਂ ਐਸੋਸੀਏਸ਼ਨ ਦੀ ਟੀਮ ਨਾਲ ਮੁਲਾਕਾਤ ਕੀਤੀ ਅਤੇ ਫਿਰ ਸ਼ਹੀਦ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਐਕਸਮੈਨਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਐਸੋਸੀਏਸ਼ਨ ਨੂੰ ਆ ਰਹੀਆਂ ਮੁਸ਼ਕਲਾਂ ਬਹੁਤ ਜਲਦ ਹੱਲ ਕੀਤੀਆਂ ਜਾਣਗੀਆਂ। ਡਾਇਰੈਕਟਰ ਜਨਰਲ ਸੀ.ਆਰ.ਪੀ.ਐਫ. ਨੇ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ ਸਿਲਾਈ ਮਸ਼ੀਨਾਂ ਦੇ ਕੇ ਸਨਮਾਨਿਤ ਕੀਤਾ। ਸੀ.ਆਰ.ਪੀ.ਐਫ. ਵੈਲਫੇਅਰ ਵਿੱਚੋਂ ਸੀ.ਆਰ.ਪੀ.ਐਫ. ਐਕਸਮੈਨ ਵੈਲਫੇਅਰ ਐਸੋਸੀਏਸ਼ਨ ਪੰਜਾਬ ਨੂੰ ਇਕ 407 ਗੱਡੀ ਵੀ ਭੇਟ ਕੀਤੀ ਗਈ ਜੋ ਸਮੇਂ ਸਮੇਂ ਤੇ ਐਕਸਮੈਨਾਂ ਨੂੰ ਉਹਨਾਂ ਦੀ ਮੰਗ ਤੇ ਦਿੱਤੀ ਜਾਂਦੀ ਸੀ।

ਐਸੋਸੀਏਸ਼ਨ ਪੰਜਾਬ ਦੇ ਚੇਅਰਮੈਨ ਅਤੇ ਪ੍ਰਧਾਨ ਸੁਲਿੰਦਰ ਸਿੰਘ ਕੰਡੀ ਨੇ ਡਾਇਰੈਕਟਰ ਜਨਰਲ ਸੀ.ਆਰ.ਪੀ.ਐਫ. ਅਤੇ ਗਰੁੱਪ ਸੈਂਟਰ ਦੇ ਡੀ ਆਈ ਜੀ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਸ਼ਹੀਦ ਪਰਿਵਾਰ ਅਤੇ ਐਕਸਮੈਨਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ। ਡਾਇਰੈਕਟਰ ਜਨਰਲ ਸੀ.ਆਰ.ਪੀ.ਐਫ. ਨੇ ਭਰੋਸਾ ਦਿੱਤਾ ਕਿ ਮੈਂ ਸ਼ਹੀਦ ਪਰਿਵਾਰਾਂ ਅਤੇ ਐਕਸਮੈਨਾਂ ਦੀਆਂ ਮੁਸ਼ਕਲਾਂ ਬਹੁਤ ਜਲਦ ਹੱਲ ਕਰਾਂਗਾ।



















































