ਜਲੰਧਰ:- ਪਦਮ ਸ਼੍ਰੀ ਵਿਜੇ ਚੋਪੜਾ ਜੀ ਜੋ ਹਰ ਸਾਲ ਸੀ.ਆਰ.ਪੀ.ਐਫ. ਐਕਸਮੈਨ ਵੈਲਫੇਅਰ ਐਸੋਸੀਏਸ਼ਨ ਪੰਜਾਬ ਦੇ ਪ੍ਰੋਗਰਾਮ ਹੁੰਦੇ ਹਨ, ਉਹਨਾਂ ਵਿੱਚ ਪਹੁੰਚ ਕੇ ਹਮੇਸ਼ਾ ਸ਼ਹੀਦ ਪਰਿਵਾਰਾਂ ਦੀ ਮਦਦ ਕਰਦੇ ਹਨ। ਪਦਮ ਸ਼੍ਰੀ ਵਿਜੇ ਚੋਪੜਾ ਜੀ ਨੇ ਸੀ.ਆਰ.ਪੀ.ਐਫ. ਦੇ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ ਇਕ-ਇਕ ਲੱਖ ਰੁਪਏ ਦੀ ਰਾਸ਼ੀ ਦੇ ਕੇ ਮਦਦ ਕਰਨੀ ਸ਼ੁਰੂ ਕੀਤੀ। ਪਦਮ ਸ੍ਰੀ ਵਿਜੇ ਚੋਪੜਾ ਜੀ ਦੇ ਪਰਿਵਾਰ ਦੇ ਦੋ ਜੀਆਂ ਨੇ ਵੀ ਸ਼ਹੀਦੀ ਦਿੱਤੀ। ਇਹਨਾਂ ਸ਼ਹੀਦ ਪਰਿਵਾਰਾਂ ਦੇ ਦੁੱਖ ਬਹੁਤ ਚੰਗੀ ਤਰ੍ਹਾਂ ਜਾਣਦੇ ਹਨ।

ਵਿਜੇ ਚੋਪੜਾ ਜੀ ਦੇ ਸਹਿਯੋਗ ਨਾਲ ਹੀ ਸੀ.ਆਰ.ਪੀ.ਐਫ. ਐਸੋਸੀਏਸ਼ਨ ਦੀ ਟੀਮ ਨੂੰ ਉਤਸਾਹ ਮਿਲਦਾ ਹੈ। ਪੰਜਾਬ ਪ੍ਰਧਾਨ ਸੁਲਿੰਦਰ ਸਿੰਘ ਕੰਡੀ ਸਮੇਂ ਸਮੇਂ ਤੇ ਸ਼ਹੀਦ ਪਰਿਵਾਰਾਂ ਦੀਆਂ ਮੁਸ਼ਕਿਲਾਂ ਵਿਜੇ ਚੋਪੜਾ ਜੀ ਨਾਲ ਸਾਂਝੀਆਂ ਕਰਦੇ ਹਨ। ਸੀ ਜੀ ਐਚ ਐਸ ਦੀ ਡਿਸਪੈਂਸਰੀ ਖੋਲਣ ਵਿੱਚ ਵੀ ਪਦਮ ਸ਼੍ਰੀ ਵਿਜੇ ਚੋਪੜਾ ਜੀ ਦਾ ਬਹੁਤ ਵੱਡਾ ਯੋਗਦਾਨ ਹੈ।

ਸੀ.ਆਰ.ਪੀ.ਐਫ. ਦੀਆਂ ਹੋਰ ਮੰਗਾਂ ਵੀ ਸਰਕਾਰਾਂ ਨੂੰ ਭੇਜ ਕੇ ਜਾਣੂ ਕਰਵਾਉਂਦੇ ਰਹਿੰਦੇ ਹਨ ਅਤੇ ਮੁਸ਼ਕਿਲਾਂ ਨੂੰ ਦੂਰ ਕਰਦੇ ਹਨ। ਪਦਮ ਸ਼੍ਰੀ ਵਿਜੇ ਚੋਪੜਾ ਜੀ ਸਾਲ ਵਿੱਚ ਦੋ ਵਾਰ ਇਹਨਾਂ ਸ਼ਹੀਦ ਪਰਿਵਾਰਾਂ ਦੀ ਹੌਸਲਾ ਅਫਜਾਈ ਲਈ ਗਰੁੱਪ ਸੇਟਰ ਜਲੰਧਰ ਆਉਂਦੇ ਹਨ।

ਸ਼ਹੀਦ ਪਰਿਵਾਰ ਅਤੇ ਡਿਊਟੀ ਦੌਰਾਨ ਜੋ ਜਵਾਨਾਂ ਦੀ ਮੌਤ ਹੋ ਜਾਂਦੀ ਹੈ ਉਹਨਾਂ ਪਰਿਵਾਰਾਂ ਨੂੰ ਚੈੱਕ ਵੀ ਭੇਟ ਕਰਦੇ ਹਨ ਅਤੇ ਜਰੂਰਤ ਦਾ ਹੋਰ ਸਮਾਨ ਵੀ ਦਿੰਦੇ ਹਨ। ਗਰੁੱਪ ਸੈਂਟਰ ਦੇ ਡੀ ਆਈ ਜੀ ਅਤੇ ਐਸ਼ੋਸ਼ੀਏਸ਼ਨ ਇਹਨਾਂ ਦਾ ਬਹੁਤ ਸਤਿਕਾਰ ਕਰਦੇ ਹਨ।

ਸੀ.ਆਰ.ਪੀ.ਐਫ. ਐਕਸਮੈਨ ਵੈਲਫੇਅਰ ਐਸੋਸੀਏਸ਼ਨ ਪੰਜਾਬ ਪਦਮ ਸ਼੍ਰੀ ਵਿਜੇ ਚੋਪੜਾ ਜੀ ਦਾ ਬਹੁਤ ਧੰਨਵਾਦ ਕਰਦੀ ਹੈ ਜੋ ਐਸੋਸੀਏਸ਼ਨ ਦੀ ਹਰ ਮੁਸ਼ਕਿਲ ਨੂੰ ਹੱਲ ਕਰਦੇ ਹਨ ਅਤੇ ਸੀ.ਆਰ.ਪੀ.ਐਫ. ਦੇ ਸ਼ਹੀਦ ਪਰਿਵਾਰਾਂ ਦੀ ਭਲਾਈ ਲਈ ਹਮੇਸ਼ਾ ਆਪਣਾ ਯੋਗਦਾਨ ਪਾਉਂਦੇ ਹਨ।
