ਸਤੰਬਰ ਮਹੀਨੇ ਦੀ ਮਹੀਨਾਵਾਰ ਮੀਟਿੰਗ ਦੀ ਜਾਣੋ ਤਰੀਕ – ਪੰਜਾਬ ਪ੍ਰਧਾਨ ਸੁਲਿੰਦਰ ਸਿੰਘ ਕੰਡੀ

ਜਲੰਧਰ- ਸੀ.ਆਰ.ਪੀ.ਐਫ. ਗਰੁੱਪ ਸੇਟਰ ਜਲੰਧਰ ਦੇ ਡੀ.ਆਈ.ਜੀ. ਰਾਕੇਸ਼ ਰਾਉ ਜੀ ਦੇ ਹੁਕਮਾਂ ਅਨੁਸਾਰ ਸਤੰਬਰ ਮਹੀਨੇ ਦੀ ਮੀਟਿੰਗ 12 ਸਤੰਬਰ 2025, ਦਿਨ ਸ਼ੁੱਕਰਵਾਰ ਨੂੰ ਗਰੁੱਪ ਸੇਟਰ ਜਲੰਧਰ ਦੇ ਮੈਨਸ ਕਲੱਬ ਵਿੱਚ ਹੋ ਰਹੀ ਹੈ। ਮੀਟਿੰਗ ਦੀ ਪ੍ਰਧਾਨਗੀ ਪੰਜਾਬ ਪ੍ਰਧਾਨ ਸੁਲਿੰਦਰ ਸਿੰਘ ਕੰਡੀ ਕਰਨਗੇ। ਇਸ ਮੀਟਿੰਗ ਵਿੱਚ 90 ਸਾਲ ਤੋਂ ਉਪਰ ਵਾਲੇ ਜਵਾਨਾਂ ਦਾ ਸਨਮਾਨ ਕੀਤਾ ਜਾਵੇਗਾ ਅਤੇ ਹੜੵ ਪੀੜਤਾਂ ਲਈ ਵਿਸ਼ੇਸ਼ ਚਰਚਾ ਕੀਤੀ ਜਾਵੇਗੀ। ਪ੍ਰਧਾਨ ਸੁਲਿੰਦਰ ਸਿੰਘ ਕੰਡੀ ਵੱਲੋਂ ਸਾਰੇ ਜਿਲ੍ਹਾ ਪ੍ਰਧਾਨ ਅਤੇ ਐਕਸਮੈਨਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਮੀਟਿੰਗ ਵਿੱਚ ਪਹੁੰਚਣ ਤਾਂ ਜੋ ਹੜੵ ਪੀੜਤਾਂ ਲਈ ਵਿਸੇਸ਼ ਉਪਰਾਲੇ ਕਰ ਸਕੀਏ। ਸੀ.ਆਰ.ਪੀ.ਐਫ. ਐਸੋਸੀਏਸ਼ਨ ਹਮੇਸ਼ਾ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਕੰਮ ਕਰਦੀ ਆ ਰਹੀ ਹੈ ਅਤੇ ਹੁਣ ਵੀ ਅਸੀ ਆਪਣੀ ਐਸੋਸੀਏਸ਼ਨ ਦੇ ਜਵਾਨਾਂ ਦੇ ਸਹਿਯੋਗ ਨਾਲ ਲੋਕਾਂ ਦੀ ਭਲਾਈ ਲਈ ਠੋਸ ਕਦਮ ਚੁੱਕੇਗੀ ਜਿਸ ਵਿੱਚ ਦਿੱਲੀ ਅਤੇ ਚੰਡੀਗੜ੍ਹ ਦੀਆਂ NGO ਵੀ ਹਿੱਸਾ ਲੈ ਰਹੀਆਂ ਹਨ। ਐਸੋਸੀਏਸ਼ਨ ਦੀ ਟੀਮ ਵੱਲੋਂ ਸਾਰਿਆਂ ਨੂੰ ਸੱਦਾ ਪੱਤਰ ਦਿੱਤਾ ਜਾ ਰਿਹਾ ਹੈ। ਜੋ ਵੀ ਐਕਸਮੇਨ ਇਹਨਾਂ ਹੜੵ ਪੀੜਤਾਂ ਦੀ ਮੱਦਦ ਕਰਨਾ ਚਾਹੁੰਦਾ ਹੈ ਤਾਂ ਉਹ ਕਰ ਸਕਦਾ ਹੈ। ਐਸੋਸੀਏਸ਼ਨ ਹੜੵ ਤੋਂ ਬਾਅਦ ਆ ਰਹੀਆਂ ਮੁਸ਼ਕਲਾਂ ਦਾ ਖਾਸ ਧਿਆਨ ਰੱਖੇਗੀ ਅਤੇ ਆਪਣੇ ਵੱਲੋਂ ਆਪਣੇ ਐਕਸਮੇਨ ਵੀਰਾਂ ਦੇ ਸਹਿਯੋਗ ਨਾਲ ਪਰਿਵਾਰਾਂ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣਗੇ।

Leave a Comment

Your email address will not be published. Required fields are marked *

Scroll to Top