ਜਲੰਧਰ (ਬਿਊਰੋ ਰਿਪੋਰਟ) – ਸੀਆਰਪੀਐਫ ਐਕਸਮੈਨ ਵੈਲਫੇਅਰ ਐਸੋਸੀਏਸ਼ਨ ਪੰਜਾਬ ਪਿਛਲੇ ਕਈ ਸਾਲਾਂ ਤੋਂ ਸ਼ਹੀਦ ਪਰਿਵਾਰ ਅਤੇ ਐਕਸਮੈਨਸ ਦੀ ਸੁੱਖ ਸ਼ਾਤੀ ਲਈ ਹਰ ਸਾਲ ਗੁਰਦੁਆਰਾ ਸੀਆਰਪੀਐਫ ਗਰੁੱਪ ਸੈਟਰ ਜਲੰਧਰ ਵਿੱਚ ਰੱਬ ਅੱਗੇ ਅਰਦਾਸਾਂ ਕਰਦੇ ਆ ਰਹੇ ਹਨ। ਸੀਆਰਪੀਐਫ ਐਕਸਮੈਨ ਵੈਲਫੇਅਰ ਐਸੋਸੀਏਸ਼ਨ ਪੰਜਾਬ ਸਾਲ ਵਿੱਚ ਦੋ ਵਾਰ ਸ਼ਹੀਦ ਪਰਿਵਾਰ ਸਹਿਯੋਗ ਸੰਮੇਲਨ ਕਰਵਾਉਦੇ ਹਨ ਅਤੇ ਗੁਰਦੁਆਰਾ ਸਾਹਿਬ ਤੋਂ ਆਸ਼ੀਰਵਾਦ ਲੈਕੇ ਸੰਮੇਲਨ ਦੀ ਸ਼ੁਰੂਆਤ ਕਰਦੇ ਹਨ।
ਇਸ ਸਾਲ ਵੀ ਗਰੁੱਪ ਸੈਟਰ ਜਲੰਧਰ ਦੇ ਡੀਆਈਜੀ ਸ਼੍ਰੀ ਰਾਕੇਸ਼ ਰਾਉ ਜੀ ਦੇ ਹੁਕਮਾਂ ਅਨੁਸਾਰ ਸੰਮੇਲਨ ਕਰਵਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿਰੋਪਾਓ ਦੇ ਕੇ ਪੰਜਾਬ ਪ੍ਰਧਾਨ ਸੁਲਿੰਦਰ ਸਿੰਘ ਕੰਢੀ ਦਾ ਮਾਨ ਸਨਮਾਨ ਵੀ ਕੀਤਾ। ਇਸ ਮੌਕੇ ਤੇ ਡੀਸੀ ਗੁਰਮੇਜ ਸਿੰਘ, ਡੀਐਸਪੀ ਸੁਰਿੰਦਰ ਸਿੰਘ ਭਟਨੂਰਾ, ਡੀਐਸਪੀ ਜਗੀਰ ਸਿੰਘ, ਦਲਵੀਰ ਸਿੰਘ ਢਿੱਲੋਂ, ਸੁੱਚਾ ਸਿੰਘ ਪ੍ਰਧਾਨ ਕਪੂਰਥਲਾ ਆਦਿ ਹਾਜ਼ਰ ਸਨ। ਐਸੋਸੀਏਸ਼ਨ ਦੇ ਸਾਰੇ ਜੁਆਨਾਂ ਨੇ ਗੁਰਦੁਆਰਾ ਸਾਹਿਬ ਤੋਂ ਆਸ਼ੀਰਵਾਦ ਲੈਕੇ ਸੰਮੇਲਨ ਦੀ ਸ਼ੁਰੂਆਤ ਕੀਤੀ। ਸ਼ੁਰੂਆਤ ਵਿੱਚ ਢਾਡੀ ਕੁਲਵੰਤ ਸਿੰਘ ਨੇ ਸ਼ਹੀਦ ਜੁਆਨਾਂ ਦੀਆਂ ਵਾਰਾਂ ਗਾ ਕੇ ਸ਼ਹੀਦਾਂ ਨੂੰ ਸਲਾਮ ਕੀਤਾ। ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਆਏ ਹੋਏ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ। ਆਏ ਹੋਏ ਮੁੱਖ ਮਹਿਮਾਨ ਪਦਮ ਸ਼੍ਰੀ ਵਿਜੇ ਚੋਪੜਾ ਜੀ, ਸੇਵਾਮੁਕਤ ਡੀਜੀਪੀ ਪਦਮ ਸ਼੍ਰੀ ਐਸ ਐਸ ਵਿਰਕ ਅਤੇ ਮੰਗਤ ਰਾਮ ਪਾਸਲਾ ਨੇ ਸ਼ਹੀਦ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਮਾਨ ਸਨਮਾਨ ਵੀ ਕੀਤਾ। ਐਸੋਸੀਏਸ਼ਨ ਦੇ ਪ੍ਰਧਾਨ ਸੁਲਿੰਦਰ ਸਿੰਘ ਕੰਢੀ ਅਤੇ ਹੋਰ ਅਹੁਦੇਦਾਰਾਂ ਨੇ ਆਏ ਹੋਏ ਮੁੱਖ ਮਹਿਮਾਨਾਂ ਦਾ ਵਿਸ਼ੇਸ ਚਿੰਨ੍ਹ ਦੇ ਕੇ ਮਾਨ ਸਨਮਾਨ ਵੀ ਕੀਤਾ। ਗਰੁੱਪ ਸੈਟਰ ਦੇ ਕਮਾਡੈਂਟ ਸੁਰਿੰਦਰ ਯਾਦਵ ਅਤੇ ਐਸੋਸੀਏਸ਼ਨ ਦੇ ਸੇਵਾਮੁਕਤ ਡੀਸੀ ਗੁਰਮੇਜ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਐਸੋਸੀਏਸ਼ਨ ਵਲੋਂ ਲੰਗਰ ਦਾ ਬਹੁਤ ਵਧੀਆ ਪ੍ਰਬੰਧ ਕੀਤਾ ਹੋਇਆ ਸੀ। ਆਏ ਹੋਏ ਮੁੱਖ ਮਹਿਮਾਨਾਂ ਨੇ ਗਰੁੱਪ ਸੈਟਰ ਅਤੇ ਐਸੋਸੀਏਸ਼ਨ ਦੇ ਸਾਰੇ ਪ੍ਰਬੰਧ ਦੀ ਸਲਾਘਾ ਕੀਤੀ।