ਦਸੂਹਾ ਪੁਲਿਸ ਵਲੋ ਨਸ਼ੀਲਾ ਪਦਾਰਥ ਵੇਚਣ ਵਾਲਾ ਇੱਕ ਦੋਸ਼ੀ ਗ੍ਰਿਫਤਾਰ

ਹੁਸ਼ਿਆਰਪੁਰ – ਜਿਲ੍ਹਾ ਹੁਸ਼ਿਆਰਪੁਰ ਦੇ ਮਾਨਯੋਗ ਸੀਨੀਅਰ ਪੁਲਿਸ ਕਪਤਾਨ ਸ੍ਰੀ ਸੁਰਿੰਦਰ ਲਾਂਬਾ IPS ਜੀ ਨੇ ਜਿਲ੍ਹੇ ਅੰਦਰ ਮਾੜੇ ਅਨਸਰਾਂ ਅਤੇ ਨਸ਼ਾ ਤਸਕਰਾ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ। ਜਿਹਨਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਸਰਬਜੀਤ ਸਿੰਘ ਬਾਹੀਆ PPS, ਪੁਲਿਸ ਕਪਤਾਨ ਤਫਤੀਸ਼ ਹੁਸ਼ਿਆਰਪੁਰ ਜੀ ਦੀ ਸੁਪਰਵੀਜਨ ਅਧੀਨ ਸ੍ਰੀ ਜਤਿੰਦਰ ਪਾਲ ਸਿੰਘ ਪੀ.ਪੀ.ਐਸ. ਉਪ ਕਪਤਾਨ ਪੁਲਿਸ, ਸਬ ਡਵੀਜ਼ਨ ਦਸੂਹਾ ਜੀ ਦੀ ਨਿਗਰਾਨੀ ਹੇਠ, ਐਸ.ਆਈ ਹਰਪ੍ਰੇਮ ਸਿੰਘ, ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਥਾਣਾ ਦਸੂਹਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਹੈ।

ਜਦੋ ASI ਮਹਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਬਾ ਚੈਕਿੰਗ ਦੇ ਸਬੰਧ ਵਿੱਚ ਪਿੰਡ ਉਸਮਾਨ ਸ਼ਹਿਦ ਆਦਿ ਨੂੰ ਜਾ ਰਹੀ ਸੀ ਤਾ ਸਾਹਮਣੇ ਪਿੰਡ ਉਸਮਾਨ ਸ਼ਹੀਦ ਦੀ ਤਰਫ ਇਕ ਮੋਨਾ ਨੋਵਜਾਨ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਸਾਹਮਣੇ ਦੇਖ ਕੇ ਪਿਛੇ ਨੂੰ ਮੁੜਨ ਲੱਗਾ ਤਾ ਜਿਸਨੇ ਪੁਲਿਸ ਪਾਰਟੀ ਦੇ ਦੇਖਦੇ ਦੇਖਦੇ ਇਕ ਮੋਮੀ ਵਜਨਦਾਰ ਲਿਫਾਫਾ ਆਪਣੀ ਪਜਾਮੇ ਦੀ ਜੇਬ ਵਿੱਚੋ ਕੱਢ ਕੇ ਜਮੀਨ ਤੇ ਸੁੱਟ ਦਿੱਤਾ ਜਿਸ ਨੂੰ ਸ਼ੱਕ ਦੀ ਬਿਨਾਹ ਤੇ ASI ਮਹਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਕਾਬੂ ਕਰਕੇ ਉਸ ਦਾ ਨਾਮ ਪਤਾ ਪੁਛਿਆ। ਜਿਸ ਨੇ ਆਪਣਾ ਨਾਮ ਲਵਪ੍ਰੀਤ ਸਿੰਘ ਉਰਫ ਲਵ ਪੁੱਤਰ ਹਰਜਿੰਦਰ ਸਿੰਘ ਵਾਸੀ ਹਿਮੰਤਪੁਰ ਥਾਣਾ ਦਸੂਹਾ ਜਿਲਾ ਹੁਸਿਆਰਪੁਰ ਦੱਸਿਆ । ਜੋ ਲਵਪ੍ਰੀਤ ਸਿੰਘ ਉਰਫ ਲਵ ਉਕਤ ਵਲੋ ਸੁੱਟੇ ਹੋਏ ਮੋਮੀ ਲਿਫਾਫੇ ਦੀ ਤਲਾਸ਼ੀ ਕਰਨ ਤੇ ਉਸ ਵਿੱਚੋ 68 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਹੋਈਆ । ਜਿਸ ਤੇ ਲਵਪ੍ਰੀਤ ਸਿੰਘ ਉਰਫ ਲਵ ਉਕਤ ਖਿਲਾਫ ਮੁੱਕਦਮਾ ਨੰਬਰ 196 ਮਿਤੀ 14-09-2024 ਅ/ਧ 22-61-85 NDPS Act ਤਹਿਤ ਦਰਜ ਰਜਿਸਟਰ ਕੀਤਾ ਗਿਆ ਹੈ । ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ। ਜਿਸ ਦੇ ਬੈਕਵਾਰਡ ਅਤੇ ਫਾਰਵਾਰਡ ਲਿੰਕ ਬਾਰੇ ਪਤਾਜੋਈ ਕੀਤੀ ਜਾ ਰਹੀ ਹੈ। ਮੁੱਕਦਮਾ ਦੀ ਤਫਤੀਸ਼ ਜਾਰੀ ਹੈ ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top