ਦਸੂਹਾ ਪੁਲਿਸ ਵਲੋ ਨਸ਼ੀਲੀਆ ਗੋਲੀਆ ਵੇਚਣ ਵਾਲਾ ਇੱਕ ਦੋਸ਼ੀ ਗ੍ਰਿਫਤਾਰ

ਹੁਸ਼ਿਆਰਪੁਰ – ਜਿਲ੍ਹਾ ਹੁਸ਼ਿਆਰਪੁਰ ਦੇ ਮਾਨਯੋਗ ਸੀਨੀਅਰ ਪੁਲਿਸ ਕਪਤਾਨ ਸ੍ਰੀ ਸੁਰਿੰਦਰ ਲਾਂਬਾ IPS ਜੀ ਨੇ ਜਿਲ੍ਹੇ ਅੰਦਰ ਮਾੜੇ ਅੰਨਸਰਾਂ ਉਪਰ ਕਾਬੂ ਪਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੋਈ ਹੈ। ਜਿਹਨਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਸਰਬਜੀਤ ਸਿੰਘ ਬਾਹੀਆ PPS, ਪੁਲਿਸ ਕਪਤਾਨ ਤਫਤੀਸ਼ ਹੁਸ਼ਿਆਰਪੁਰ ਜੀ ਦੀ ਸੁਪਰਵੀਜਨ ਅਧੀਨ ਸ੍ਰੀ ਜਗਦੀਸ਼ ਰਾਜ ਪੀ.ਪੀ.ਐਸ, ਉਪ ਕਪਤਾਨ ਪੁਲਿਸ, ਸਬ ਡਵੀਜ਼ਨ ਦਸੂਹਾ ਜੀ ਦੀ ਨਿਗਰਾਨੀ ਹੇਠ, ਐਸ.ਆਈ ਹਰਪ੍ਰੇਮ ਸਿੰਘ, ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਥਾਣਾ ਦਸੂਹਾ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਹਾਸਲ ਹੋਈ ਹੈ।

ਜਦੋ ASI ਮਹਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਬਾ ਚੈਕਿੰਗ ਦੇ ਸਬੰਧ ਵਿੱਚ ਉਸਮਾਨ ਸ਼ਹੀਦ ਮੋੜ ਮੌਜੂਦ ਸੀ ਤਾ ਇਕ ਮੋਨਾ ਨੋਜਵਾਨ ਹਾਈਵੇ ਪੁੱਲ ਤੋ ਪੈਦਲ ਆਉਂਦਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਸਾਹਮਣੇ ਦੇਖ ਕੇ ਯੱਕਦਮ ਪਿੱਛੇ ਨੂੰ ਮੁੜਿਆ ਤਾ ਜਿਸਨੇ ਪੁਲਿਸ ਪਾਰਟੀ ਦੇ ਦੇਖਦੇ ਦੇਖਦੇ ਇਕ ਮੋਮੀ ਵਜਨਦਾਰ ਲਿਫਾਫਾ ਆਪਣੀ ਪੈਂਟ ਦੀ ਸੱਜੀ ਜੇਬ ਵਿੱਚੋ ਕੱਢ ਕੇ ਜਮੀਨ ਤੇ ਸੁੱਟ ਕੇ ਦੌੜਨ ਲੱਗਾ ਜਿਸ ਨੂੰ ASI ਮਹਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋ ਕਾਬੂ ਕਰਕੇ ਉਸ ਦਾ ਨਾਮ ਪਤਾ ਪੁਛਿਆ। ਜਿਸ ਨੇ ਆਪਣਾ ਨਾਮ ਗੁਰਪ੍ਰਤਾਪ ਸਿੰਘ ਪੁੱਤਰ ਹੁਸ਼ਿਆਰ ਸਿੰਘ ਵਾਸੀ ਲੁਡਿਆਣੀ ਥਾਣਾ ਦਸੂਹਾ ਜਿਲਾ ਹੁਸਿਆਰਪੁਰ ਦੱਸਿਆ। ਜੋ ਗੁਰਪ੍ਰਤਾਪ ਸਿੰਘ ਉਕਤ ਵਲੋ ਸੁੱਟੇ ਹੋਏ ਮੋਮੀ ਲਿਫਾਫੇ ਦੀ ਤਲਾਸ਼ੀ ਕਰਨ ਤੇ ਉਸ ਵਿੱਚੋ 110 ਖੁਲੀਆ ਨਸ਼ੀਲੀਆ ਗੋਲੀਆ ਬ੍ਰਾਮਦ ਹੋਈਆ। ਜਿਸ ਤੇ ਗੁਰਪ੍ਰਤਾਪ ਸਿੰਘ ਉਕਤ ਖਿਲਾਫ ਮੁੱਕਦਮਾ ਨੰਬਰ 124 ਮਿਤੀ 17-06-2024 ਅ/ਧ 22-61-85 NDPS Act ਤਹਿਤ ਦਰਜ ਰਜਿਸਟਰ ਕੀਤਾ ਗਿਆ ਹੈ । ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕ ਬਾਰੇ ਪਤਾਜੋਈ ਕੀਤੀ ਜਾਵੇਗੀ । ਮੁੱਕਦਮਾ ਦੀ ਤਫਤੀਸ਼ ਜਾਰੀ ਹੈ ।

Leave a Comment

Your email address will not be published. Required fields are marked *

Scroll to Top