ਦਸੂਹਾ ਪੁਲਿਸ ਵੱਲੋ ਐਨ.ਡੀ.ਪੀ.ਐਸ.ਐਕਟ ਦੇ ਤਹਿਤ 01 ਦੋਸ਼ੀ ਗ੍ਰਿਫਤਾਰ

ਦਸੁਹਾ – ਮਾਨਯੋਗ ਸ੍ਰੀ ਸੰਦੀਪ ਕੁਮਾਰ ਮਲਿਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਜੀ ਦੇ ਦਿਸਾ ਨਿਰਦੇਸ਼ਾ ਤੇ ਸ੍ਰੀ ਮੁਕੇਸ਼ ਕੁਮਾਰ ਐਸ.ਪੀ ਇੰਨਵੈਸਟੀਗੇਸ਼ਨ ਹੁਸ਼ਿਆਰਪੁਰ ਅਤੇ ਸ੍ਰੀ ਬਲਵਿੰਦਰ ਸਿੰਘ ਜੌਡਾ ਡੀ. ਐਸ. ਪੀ. ਸਬ-ਡਵੀਜ਼ਨ ਦਸੂਹਾ ਜੀ ਦੀਆ ਹਦਾਇਤਾਂ ਮੁਤਾਬਿਕ ਇੰਸ. ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਤਹਿਤ ਐਸ.ਆਈ ਪਰਮਜੀਤ ਸਿੰਘ ਸਮੇਤ ਸਾਥੀ ਕਰਮਚਾਰੀਆ ਦੇ ਅਰੋਪੀ ਮਨਜੀਤ ਸਿੰਘ ਪੁੱਤਰ ਜਸਪਾਲ ਸਿੰਘ ਵਾਸੀ ਪੰਡੋਰੀ ਅਰਾਈਆ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਸ ਪਾਸੋਂ 45 ਨਸ਼ੀਲੀਆ ਖੁੱਲੀਆ ਗੋਲੀਆ ਬ੍ਰਾਮਦ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਜਿਸਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਉਸ ਪਾਸੋ ਡੁੰਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਪਤਾਜੋਈ ਕੀਤੀ ਜਾਵੇਗੀ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top