ਦਸੂਹਾ – ਮਾਨਯੋਗ ਸ੍ਰੀ ਸੰਦੀਪ ਕੁਮਾਰ ਮਲਿਕ ਆਈ.ਪੀ.ਐਸ ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ਾ ਤੇ ਸ੍ਰੀ ਮੁਕੇਸ਼ ਕੁਮਾਰ ਐਸ.ਪੀ ਇੰਨਵੈਸਟੀਗੇਸ਼ਨ ਹੁਸ਼ਿਆਰਪੁਰ ਅਤੇ ਸ੍ਰੀ ਬਲਵਿੰਦਰ ਸਿੰਘ ਜੌੜਾ ਡੀ. ਐਸ. ਪੀ. ਸਬ-ਡਵੀਜ਼ਨ ਦਸੂਹਾ ਜੀ ਦੀਆ ਹਦਾਇਤਾਂ ਮੁਤਾਬਿਕ ਇੰਸ. ਰਜਿੰਦਰ ਸਿੰਘ ਮੁੱਖ ਅਫਸਰ ਥਾਣਾ ਦਸੂਹਾ ਦੀ ਅਗਵਾਈ ਹੇਠ ਨਸ਼ਾ ਵੇਚਣ ਵਾਲਿਆ ਖਿਲਾਫ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆ ਵਿਰੁੱਧ” ਤਹਿਤ ਏ.ਐਸ.ਆਈ ਗੁਰਬਚਨ ਸਿੰਘ ਸਮੇਤ ਸਾਥੀ ਕਰਮਚਾਰੀਆ ਦੇ ਅਰੋਪੀਆਨ ਪਰਮਜੀਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਗੋਲੜਾ ਥਾਣਾ ਮਕੇਰੀਆ ਜਿਲਾ ਹੁਸ਼ਿਆਰਪੁਰ, ਰਣਜੀਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਪੁਰੀਕਾ ਥਾਣਾ ਮੁਕੇਰੀਆ ਅਤੇ ਸੁਰਜੀਤ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਭੱਟੀਆ ਰਾਜਪੂਤਾ ਥਾਣਾ ਮੁਕੇਰੀਆ ਜਿਲਾ ਹੁਸਿਆਰਪੁਰ ਨੂੰ ਕਾਬੂ ਕਰਕੇ ਉਹਨਾ ਪਾਸੋਂ ਕੁੱਲ 104 ਖੁਲੀਆਂ ਨਸ਼ੀਲੀਆ ਗੋਲੀਆ ਬ੍ਰਾਮਦ ਕਰਕੇ ਐਨ.ਡੀ.ਪੀ.ਐਸ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਜਿਹਨਾ ਨੂੰ ਪੇਸ਼ ਅਦਾਲਤ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਉਸ ਪਾਸੋ ਡੂੰਘਾਈ ਨਾਲ ਪੁੱਛਗਿੱਛ ਕਰਕੇ ਇਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਸ ਬਾਰੇ ਪਤਾਜੋਈ ਕੀਤੀ ਜਾਵੇਗੀ।

















































