DC ਵਲੋਂ ਪੀ.ਏ.ਪੀ. ਚੌਂਕ ਦਾ ਦੌਰਾ, ਆਵਾਜਾਈ ਸਬੰਧੀ ਦਿੱਕਤਾਂ ਦਾ ਲਿਆ ਜਾਇਜ਼ਾ

ਜਲੰਧਰ – ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਵਲੋਂ ਪੀ.ਏ.ਪੀ. ਚੌਕ ਵਿਖੇ ਆਵਾਜਾਈ ਸਬੰਧੀ ਦਿੱਕਤਾਂ ਦਾ ਜਾਇਜ਼ਾ ਲਿਆ ਗਿਆ ਅਤੇ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਅਗਲੇ 10 ਦਿਨਾਂ ਦੌਰਾਨ ਜਲੰਧਰ ਸ਼ਹਿਰ ਤੋਂ ਅੰਮ੍ਰਿਤਸਰ ਜਾਣ ਵਾਲੀ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਜਾਰੀ ਰੱਖਣ ਲਈ ਪੀ.ਏ.ਪੀ. ਫਲਾਈ ਓਵਰ ਪੁਲ ਦੇ ਨਾਲ ਵਾਧੂ ਅਟੈਚਮੈਂਟ ਦੀ ਸੰਭਾਵਨਾਵਾਂ ਸਬੰਧੀ ਸਰਵੇ ਕੀਤਾ ਜਾਵੇ।

ਅੱਜ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਅਤੇ ਹੋਰ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਅੰਮ੍ਰਿਤਸਰ ਜਾਣ ਲਈ ਪਹਿਲਾਂ ਰਾਮਾ ਮੰਡੀ ਚੌਕ ਜਾਣਾ ਪੈਂਦਾ ਹੈ ਜਿਸ ਨਾਲ ਜਿਥੇ ਅਵਾਜਾਈ ਵਿੱਚ ਸਮੱਸਿਆ ਪੈਦਾ ਹੁੰਦੀ ਹੈ ਉਥੇ ਹੀ ਯਾਤਰੀਆਂ ਦਾ ਵਾਧੂ ਸਮਾਂ ਵੀ ਲੱਗਦਾ ਹੈ।

ਉਨ੍ਹਾਂ ਕਿਹਾ ਕਿ ਐਨ.ਐਚ.ਏ.ਆਈ. ਦੇ ਅਧਿਕਾਰੀਆਂ ਨੂੰ ਅੰਮ੍ਰਿਤਸਰ ਵਾਲੇ ਪਾਸੇ ਤੋਂ ਪੀ.ਏ.ਪੀ. ਫਲਾਈ ਓਵਰ ਦੇ ਨਾਲ ਵਾਧੂ ਅਟੈਚਮੈਂਟ ਸਬੰਧੀ ਸਰਵੇ ਕਰਨਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਰਾਮਾ ਮੰਡੀ ਚੌਕ ਨਾ ਜਾਣਾ ਪਵੇ।

ੳਨ੍ਹਾਂ ਐਸ.ਡੀ.ਐਮ. ਡਾ. ਜੈ ਇੰਦਰ ਸਿੰਘ ਅਤੇ ਐਨ.ਐਚ.ਏ.ਆਈ. ਦੇ ਅਧਿਕਾਰੀਆਂ ਨੂੰ ਇਸ ਕੰਮ ਦੀ ਨਿੱਜੀ ਤੌਰ ’ਤੇ ਨਜ਼ਰਸਾਨੀ ਕਰਨ ਲਈ ਵੀ ਕਿਹਾ।

ਜ਼ਿਕਰਯੋਗ ਹੈ ਕਿ ਯਾਤਰੀਆਂ ਨੂੰ ਅੰਮ੍ਰਿਤਸਰ ਵੱਲ ਜਾਣ ਲਈ ਜਲੰਧਰ ਸ਼ਹਿਰ ਤੋਂ ਰਾਮਾ ਮੰਡੀ ਚੌਕ ਜਾਣਾ ਪੈਂਦਾ ਹੈ ਜਿਸ ਨਾਲ ਪੀ.ਏ.ਪੀ. ਚੌਕ ਵਿਖੇ ਆਵਾਜਾਈ ਜਾਮ ਲੱਗਣ ਦੇ ਨਾਲ-ਨਾਲ ਲੋਕਾਂ ਦਾ ਕੀਮਤੀ ਸਮਾਂ ਵੀ ਵਿਅਰਥ ਜਾਂਦਾ ਹੈ।

ਕੈਪਸ਼ਨ – ਜਲੰਧਰ ਦੇ ਪੀ ਏ ਪੀ ਚੌਂਕ ਵਿਖੇ ਆਵਾਜਾਈ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਡਾ . ਹਿਮਾਸ਼ੂ ਅਗਰਵਾਲ ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top