ਡਿਪਟੀ ਕਮਿਸ਼ਨਰ ਵਲੋਂ ਸਥਾਨਕ ਉਦਯੋਗਾਂ ਨਾਲ ਮਿਲ ਕੇ ਹੁਨਰ ਵਿਕਾਸ ਦੀ ਲੋੜ ’ਤੇ ਜ਼ੋਰ

ਜਲੰਧਰ, 14 ਜੂਨ- ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਨੇ ਅਪੀਲ ਕੀਤੀ ਕਿ ਉਦਯੋਗਪਤੀਆਂ ਅਤੇ ਬੇਰੁਜ਼ਗਾਰਾਂ ਵਿੱਚ ਪਾੜੇ ਨੂੰ ਪੂਰਾ ਕਰਨ ਦੇ ਮੰਤਵ ਨਾਲ ਸਥਾਨਕ ਉਦਯੋਗਾਂ ਦੀ ਮੰਗ ਅਨੁਸਾਰ ਨਵੇਂ ਹੁਨਰ ਵਿਕਾਸ ਕੋਰਸਾਂ ਤਿਆਰ ਕੀਤੇ ਜਾਣ। ਉਦਯੋਗਾਂ ਦੇ ਵੱਖ-ਵੱਖ ਨੁਮਾਇੰਦਿਆਂ ਅਤੇ ਸਰਕਾਰ ਵਿਭਾਗਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਅਗਰਵਾਲ ਨੇ ਸਥਾਨਕ ਉਦਯੋਗਾਂ ਦੀ ਮੰਗ ਅਨੁਸਾਰ ਲੋੜੀਂਦੇ ਮਨੁੱਖੀ ਸਰੋਤਾਂ ਸਬੰਧੀ ਵਿਸਥਾਰ ਨਾਲ ਖਾਕਾ ਤਿਆਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਉਦਯੋਗਾਂ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ ਇਹ ਪਹਿਲ ਭਵਿੱਖ ਦੇ ਲੋੜੀਂਦੇ ਹੁਨਰ ਵਿਕਾਸ ਕੋਰਸਾਂ ਦੀ ਸ਼ੁਰੂਆਤ ਵਿੱਚ ਮਦਦਗਾਰ ਸਾਬਿਤ ਹੋਵੇਗੀ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕਿਆਂ ਵਿੱਚ ਵੀ ਵਾਧਾ ਹੋਵੇਗਾ।
ਡਾ. ਅਗਰਵਾਲ ਨੇ ਕਿਹਾ ਕਿ ਭਵਿੱਖ ਦੀਆਂ ਯੋਜਨਾਵਾਂ ਨੂੰ ਅਸਰਦਾਰ ਢੰਗ ਨਾਲ ਲਾਗੂ ਕਰਨ ਲਈ ਉਦਯੋਗਾਂ ਦੀਆਂ ਮੰਗਾਂ ਨੂੰ ਸਮੇਂ ਸਿਰ ਸਮਝਣਾ ਬੇਹੱਦ ਮਹੱਤਵਪੂਰਨ ਹੈ। ਉਨ੍ਹਾਂ ਵਲੋਂ ਸਕੂਲੀ ਅਤੇ ਆਈ.ਟੀ.ਆਈ. ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਸਥਾਨਿਕ ਉਦਯੋਗਾਂ ਦੇ ਦੌਰੇ ਕਰਵਾਉਣ ਦੀ ਤਜਵੀਜ਼ ਵੀ ਪੇਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਪਹਿਲ ਕਦਮੀ ਨਾਲ ਵਿਦਿਆਰਥੀ ਹੁਨਰ ਵਿਕਾਸ ਦੀ ਲੋੜ ਨੂੰ ਚੰਗੀ ਤਰ੍ਹਾਂ ਸਮਝ ਸਕਣਗੇ ਅਤੇ ਇਸ ਦਾ ਇਕ ਲਾਭ ਇਹ ਵੀ ਹੋਵੇਗਾ ਕਿ ਉਨਾ ਨੂੰ ਆਉਣ ਵਾਲੇ ਸਮੇਂ ਵਿੱਚ ਖੁਦ ਉਦੱਮੀ ਬਣਨ ਲਈ ਉਤਸ਼ਾਹ ਮਿਲੇਗਾ। ਇਸ ਤੋਂ ਇਲਾਵਾ ਉਨਾਂ ਵਲੋਂ ਵਿਦਿਆਰਥੀਆਂ ਨੂੰ ਸਫ਼ਲ ਕਹਾਣੀਆਂ ਤੋਂ ਵੀ ਜਾਣੂੰ ਕਰਵਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ ਕਿ ਕਿਵੇਂ ਹੁਨਰ ਵਿਕਾਸ ਉਨਾਂ ਦੇ ਸਮਾਜਿਕ ਤੇ ਆਰਥਿਕ ਤਰੱਕੀ ਵਿੱਚ ਵੱਡੇ ਪੱਧਰ ’ਤੇ ਮਦਦਗਾਰ ਸਾਬਿਤ ਹੋ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਦੁਹਰਾਇਆ ਕਿ ਹੁਨਰ ਵਿਕਾਸ ਪ੍ਰੋਗਰਾਮਾਂ ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਨਾਲ ਬੇਰੁਜਗਾਰੀ ਤੇ ਵੱਖ-ਵੱਖ ਸਮਾਜਿਕ ਮੁੱਦਿਆਂ ਦੇ ਹੱਲ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਮੀਟਿੰਗ ਦੌਰਾਨ ਉਨ੍ਹਾਂ ਵਲੋਂ ਸੀ-ਪਾਈਟ ਸੈਂਟਰ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ ਗਿਆ ਅਤੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਲਈ ਇਸ ਕੋਰਸ ਵਿੱਚ ਸ਼ਾਮਿਲ ਹੋਣ ਲਈ ਤਿਆਰ ਕਰਨ ਦੀਆਂ ਹਦਾਇਤਾਂ ਵੀ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਂਝੇ ਯਤਨਾਂ ਦਾ ਇਕੋ ਮੰਤਵ ਉਦਯੋਗਾਂ ਦੀ ਮੰਗ ਅਨੁਸਾਰ ਹੁਨਰਮੰਦ ਮਨੁੱਖੀ ਸਰੋਤ ਮੁਹੱਈਆ ਕਰਵਾਕੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕਿਆਂ ਵਿੱਚ ਵਾਧਾ ਕਰਨਾ ਹੈ।
ਇਸ ਤੋਂ ਪਹਿਲਾਂ ਡਾ.ਅਗਰਵਾਲ ਵਲੋਂ ਐਸਪੀਰੇਸ਼ਨ ਬਲਾਕ ਪ੍ਰੋਗਰਾਮ ਤਹਿਤ ਕੀਤੇ ਜਾ ਰਹੇ ਉਪਰਾਇਆ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਇਸ ਸਕੀਮ ਤਹਿਤ ਕੀਤੀਆਂ ਜਾਣ ਵਾਲੀਆਂ ਮਹੱਤਵਪੂਰਨ ਗਤੀਵਿਧੀਆਂ ਵਿੱਚ ਸੁਧਾਰ ਕੀਤਾ ਜਾਵੇ ਤਾਂ ਜੋ ਇਸ ਪ੍ਰੋਗਰਾਮ ਨੂੰ ਅਸਰਦਾਰ ਢੰਗ ਨਾਲ ਲਾਗੂ ਕੀਤਾ ਜਾ ਸਕੇ। ਜ਼ਿਕਰਯੋਗ ਹੈ ਕਿ ਸ਼ਾਹਕੋਟ ਬਲਾਕ ਨੂੰ ਵੱਖ-ਵੱਖ ਸਿਹਤ ਪ੍ਰੋਗਰਾਮ? ਸਿੱਖਿਆ, ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆਉਣ ਲਈ ਐਸਪੀਰੇਸ਼ਨਲ ਬਲਾਕ ਐਲਾਨਿਆਂ ਗਿਆ ਹੈ ।
ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਮਹਾਜਨ, ਵਧੀਕ ਡਿਪਟੀ ਕਮਿਸ਼ਨਰ ਲਖਵਿੰਦਰ ਸਿੰਘ ਰੰਧਾਵਾ, ਉਦਯੋਗਾਂ ਦੇ ਨੁਮਾਇੰਦੇ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
————–

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top