ਜਲੰਧਰ, 19 ਜਨਵਰੀ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਮੌਕੇ ਸਨਮਾਨਿਤ ਕੀਤੇ ਜਾਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਸਿਫਾਰਿਸ਼ਾਂ ਭੇਜਣ ਦੀ ਮਿਤੀ ਵਿੱਚ ਵਾਧਾ ਕੀਤਾ ਗਿਆ ਹੈ। ਉਨ੍ਹਾਂ ਸਮੂਹ ਵਿਭਾਗਾਂ ਦੇ ਮੁੱਖੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਆਪਣੇ ਅਧੀਨ ਜਿਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਆਪਣੀਆਂ ਸੇਵਾਵਾਂ ਨਿਭਾਉਂਦਿਆਂ ਵਿਲੱਖਣ ਕਾਰਗੁਜਾਰੀ ਦਿਖਾਈ ਹੈ, ਉਹਨਾਂ ਸਬੰਧੀ ਸਿਫਾਰਿਸ਼ 20 ਜਨਵਰੀ 2026 ਨੂੰ 3 ਵਜੇ ਤੱਕ ਕਮਰਾ ਨੰਬਰ 14 (ਪੀ.ਜੇ.ਏ.ਬਰਾਂਚ ), ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਜਲੰਧਰ ਵਿਖੇ ਭੇਜਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਨਿਰਧਾਰਿਤ ਮਿਤੀ ਅਤੇ ਸਮੇਂ ਤੋਂ ਬਾਅਦ ਪ੍ਰਾਪਤ ਹੋਈਆਂ ਦਰਖਾਸਤਾਂ ਨੂੰ ਵਿਚਾਰਿਆ ਨਹੀਂ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਮੁੱਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਜਿਹਨਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਪਿਛਲੇ ਪੰਜ ਸਾਲਾਂ ਵਿੱਚ ਪ੍ਰਸੰਸ਼ਾ ਪੱਤਰ ਪ੍ਰਾਪਤ ਕੀਤੇ ਹਨ, ਉਹਨਾਂ ਦੇ ਨਾਮ ਦੁਬਾਰਾ ਨਾ ਭੇਜੇ ਜਾਣ।

















































