ਜਲੰਧਰ, 1 ਸਤੰਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਤੜਕਸਾਰ ਸ਼ਹਿਰ ਦਾ ਦੌਰਾ ਕਰਕੇ ਬਾਰਿਸ਼ ਦੇ ਪਾਣੀ ਦੀ ਨਿਕਾਸੀ ਦਾ ਜਾਇਜ਼ਾ ਲਿਆ।
ਡਾ. ਅਗਰਵਾਲ ਨੇ ਸਫਾਈ ਅਤੇ ਸੈਨੇਟਰੀ ਵਰਕਰਜ਼ ਨੂੰ ਮਿਲਕੇ ਜਿੱਥੇ ਉਨ੍ਹਾਂ ਦਾ ਹੌਸਲਾ ਵਧਾਇਆ, ਉੱਥੇ ਪੂਰੀ ਲਗਨ ਤੇ ਮਿਹਨਤ ਨਾਲ ਕੰਮ ਕਰਨ ਦੀ ਪ੍ਰੇਰਨਾ ਵੀ ਦਿੱਤੀ।
ਉਨ੍ਹਾਂ ਸ਼ਹਿਰ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਲਗਾਤਾਰ ਬਾਰਿਸ਼ ਹੋਣ ਨਾਲ ਸ਼ਹਿਰ ਦੀਆਂ ਕੁਝ ਥਾਵਾਂ ਉਤੇ ਪਾਣੀ ਇਕੱਠਾ ਹੋ ਗਿਆ ਹੈ, ਜਿਸ ਦੀ ਨਿਕਾਸੀ ਜਲਦੀ ਯਕੀਨੀ ਬਣਾ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਨਾਲ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਥੋੜ੍ਹੇ ਹੀ ਸਮੇਂ ਵਿੱਚ ਸਥਿਤੀ ਆਮ ਵਾਂਗ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਈ ਸਮੱਸਿਆ ਹੈ ਜਾਂ ਕੋਈ ਐਮਰਜੈਂਸੀ ਹੈ ਤਾਂ ਕੰਟਰੋਲ ਰੂਮ ਦੇ ਹੈਲਪ ਲਾਈਨ ਨੰਬਰ 0181-2240064 ਉਤੇ ਫੋਨ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਡੀਆਂ ਟੀਮਾਂ ਤੁਰੰਤ ਆਪ ਦੀ ਮਦਦ ਲਈ ਪਹੁੰਚ ਜਾਣਗੀਆਂ।
——
