Click on the Edit Content button to edit/add the content.

ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ 3 ਬੱਸਾਂ ਕੀਤੀਆਂ ਰਵਾਨਾ

ਜਲੰਧਰ, 24 ਅਗਸਤ:- ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ 120 ਫੁੱਟੀ ਰੋਡ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ 3 ਬੱਸਾਂ ਰਵਾਨਾ ਕੀਤੀਆਂ ਗਈਆਂ।
ਇਸ ਮੌਕੇ ਸੰਗਤਾਂ ਦੇ ਨਾਲ ਰੂਬਰੂ ਹੁੰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਦੱਸਿਆ ਕਿ ਮੁੱਖ ਮੰਤਰੀ, ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸੂਬਾ ਵਾਸੀਆਂ ਨੂੰ ਉਹਨਾਂ ਦੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾਂ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਇਸ ਯੋਜਨਾਂ ਤਹਿਤ ਪੰਜਾਬ ਦੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾਂਦੇ ਸਨ, ਪਰ ਹੁਣ ਲੋਕਾਂ ਦੀ ਆਪਣੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਦੀ ਆਸਥਾ ਤੇ ਸ਼ਰਧਾ ਨੂੰ ਮੁੱਖ ਰੱਖਦਿਆਂ ਇਸ ਯੋਜਨਾਂ ਦੇ ਦਾਇਰੇ ਨੂੰ ਵਧਾਇਆ ਗਿਆ ਹੈ।
ਸ੍ਰੀ ਭਗਤ ਨੇ ਅੱਗੇ ਦੱਸਿਆ ਕਿ ਮੌਜੂਦਾ ਪੰਜਾਬ ਸਰਕਾਰ ਦੇ ਇਹਨਾਂ ਨੇਕ ਕਾਰਜਾਂ ਤਹਿਤ ਅੱਜ ਜਲੰਧਰ ਤੋਂ ਹਰਿਦੁਆਰ-ਰਿਸ਼ੀਕੇਸ਼, ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ ਅਤੇ ਵਰਿੰਦਾਵਨ ਲਈ ਬੱਸਾਂ ਰਵਾਨਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਹਨਾਂ ਬੱਸਾਂ ਰਾਹੀਂ ਸੰਗਤਾਂ ਆਪਣੇ-ਆਪਣੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਮੁਫ਼ਤ ਵਿੱਚ ਦਰਸ਼ਨ ਕਰ ਸਕਣਗੀਆਂ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਦੌਰਾਨ ਸੰਗਤਾਂ ਦੇ ਰਿਹਾਇਸ਼ ਅਤੇ ਖਾਣੇ ਆਦਿ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਸ੍ਰੀ ਭਗਤ ਨੇ ਅੱਗੇ ਦੱਸਿਆ ਕਿ ਹੁਣ ਤੱਕ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ 4 ਲੱਖ ਤੋਂ ਵੱਧ ਸੰਗਤਾਂ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਚੁੱਕੀਆਂ ਹਨ।
ਉਨ੍ਹਾਂ ਸ਼ਹਿਰ ਵਾਸੀਆਂ ਨੂੰ ਸੱਦਾ ਦਿੱਤਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣ। ਇਸ ਮੌਕੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਜਾ ਰਹੀਆਂ ਸੰਗਤਾਂ ਵਲੋਂ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਸੀ ਸੂਬਾ ਸਰਕਾਰ ਦਾ ਧੰਨਵਾਦ ਪ੍ਰਗਟ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥਾ ਯਾਤਰਾ’ ਯੋਜਨਾ ਸਦਕਾ ਅੱਜ ਉਹ ਆਪਣੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਮੁਫ਼ਤ ਦਰਸ਼ਨ ਕਰ ਰਹੇ ਹਨ।

Table of Contents

Scroll to Top