ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰੇਲ ਗੱਡੀ ’ਚ ਫਸੇ ਯਾਤਰੀਆਂ ਨੂੰ ਰਾਹਤ ਪਹੁੰਚਾਈ

ਜਲੰਧਰ, 30 ਦਸੰਬਰ – ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਲੰਧਰ ਕੈਂਟ ਰੇਲਵੇ ਸਟੇਸ਼ਨ ’ਤੇ ਪੂਨੇ-ਜੰਮੂ ਰੇਲ ਗੱਡੀ ਦੇ ਫਸੇ ਯਾਤਰੀਆਂ ਨੂੰ ਮਾਨਵਤਾ ਦੇ ਅਧਾਰ ’ਤੇ ਰੀਫਰੈਸ਼ਮੈਂਟ ਮੁਹੱਈਆ ਕਰਵਾਈ ਗਈ।
ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ਦੇ ਬਾਅਦ ਰੈਡ ਕਰਾਸ ਸੁਸਾਇਟੀ ਦੇ ਵਲੰਟੀਅਰਾਂ ਦੀ ਇਕ ਟੀਮ ਯਾਤਰੀਆਂ ਦੀ ਸਹਾਇਤਾ ਲਈ ਸਟੇਸ਼ਨ ਪਹੁੰਚੀ। ਵਲੰਟੀਅਰਾਂ ਨੇ ਫਸੇ ਹੋਏ ਯਾਤਰੀਆਂ ਨੂੰ ਸਹਾਇਤਾ ਪ੍ਰਦਾਨ ਕਰਦੇ ਹੋਏ ਚਾਹ, ਬਿਸਕੁਟ, ਪਾਣੀ, ਬਰੈਡ ਅਤੇ ਖਾਣੇ ਦੇ ਪੈਕਟ ਵੰਡੇ ਗਏ।
ਰੈਡ ਕਰਾਸ ਸੁਸਾਇਟੀ ਦੇ ਸਕੱਤਰ ਨੇ ਦੱਸਿਆ ਕਿ ਔਖੀ ਘੜੀ ਦੌਰਾਨ ਲੋਕਾਂ ਨੂੰ ਦਿੱਤੀ ਗਈ ਇਹ ਮਦਦ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਸ ਮੌਕੇ ਯਾਤਰੀਆਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਰਾਹਤ ਪਹੁੰਚਾਉਣ ਲਈ ਕੀਤੇ ਗਏ ਯਤਨਾਂ ਦੀ ਸ਼ਲਾਘਾ ਕਰਦਿਆਂ ਧੰਨਵਾਦ ਕੀਤਾ ਗਿਆ।
ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਵਲੋਂ ਲੋਕਾਂ ਦੀ ਸੇਵਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਇਆ ਗਿਆ। ਉਨ੍ਹਾਂ ਕਿਹਾ ਕਿ ਔਖੀ ਘੜੀ ਵਿੱਚ ਲੋਕਾਂ ਨੂੰ ਕੋਈ ਪਰੇਸ਼ਾਨੀ ਨਾ ਹੋਵੇ ਇਸ ਲਈ ਜਲੰਧਰ ਪ੍ਰਸ਼ਾਸਨ ਚੁਣੌਤੀ ਪੂਰਨ ਸਮੇਂ ਦੌਰਾਨ ਲੋਕਾਂ ਦੀ ਸੇਵਾ ਕਰਨ ਲਈ ਦ੍ਰਿੜ ਸੰਕਲਪ ਹੈ।
ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੀਤੇ ਗਏ ਇਸ ਉਪਰਾਲੇ ਨੇ ਜਿਥੇ ਲੋਕਾਂ ਨੂੰ ਤੁਰੰਤ ਰਾਹਤ ਪਹੁੰਚਾਈ ਉਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਵਿੱਚ ਲੋਕਾਂ ਦੇ ਵਿਸ਼ਵਾਸ਼ ਨੂੰ ਹੋਰ ਮਜਬੂਤ ਕੀਤਾ ਹੈ।
—————

Leave a Comment

Your email address will not be published. Required fields are marked *

Scroll to Top