ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਗਿਣਤੀ ਪ੍ਰਕਿਰਿਆ ਸ਼ਾਂਤੀਪੂਰਵਕ ਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਹੋਣ ’ਤੇ ਸਮੁੱਚੇ ਚੋਣ ਅਮਲੇ ਦੀ ਸ਼ਲਾਘਾ

ਜਲੰਧਰ, 29 ਮਈ : ਜ਼ਿਲ੍ਹੇ ਵਿੱਚ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ 26 ਮਈ ਨੂੰ ਪੋਲ ਹੋਈਆਂ ਵੋਟਾਂ ਦੀ ਗਿਣਤੀ ਪ੍ਰਕਿਰਿਆ ਅੱਜ ਸ਼ਾਂਤੀਪੂਰਵਕ ਅਤੇ ਪਾਰਦਰਸ਼ੀ ਢੰਗ ਨਾਲ ਮੁਕੰਮਲ ਹੋਣ ’ਤੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀ ਵਰਜੀਤ ਵਾਲੀਆ ਨੇ ਸਮੁੱਚੇ ਗਿਣਤੀ ਅਮਲੇ ਅਤੇ ਸੁਰੱਖਿਆ ਕਰਮੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਸਹਿਯੋਗ ਲਈ ਰਾਜਨੀਤਿਕ ਪਾਰਟੀਆਂ ਦਾ ਧੰਨਵਾਦ ਵੀ ਪ੍ਰਗਟਾਇਆ।

ਸ਼੍ਰੀ ਵਾਲੀਆ ਨੇ ਕਿਹਾ ਕਿ ਇਸ ਮਹੱਤਵਪੂਰਣ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਸਮੁੱਚੇ ਗਿਣਤੀ ਅਮਲੇ, ਜ਼ਿਲ੍ਹਾ ਪੁਲਿਸ ਅਤੇ ਸਿਵਲ ਪ੍ਰਸਾਸ਼ਨ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਪੂਰੀ ਇਮਾਨਦਾਰੀ, ਪਾਰਦਰਸ਼ਤਾ ਅਤੇ ਮਿਹਨਤ ਨਾਲ ਡਿਊਟੀ ਨਿਭਾਈ ਗਈ ਹੈ।

Leave a Comment

Your email address will not be published. Required fields are marked *

Scroll to Top