ਜਲੰਧਰ, 1 ਫਰਵਰੀ : ਜ਼ਿਲ੍ਹਾ ਮੈਜਿਸਟ੍ਰੇਟ ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ 12 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਅਤੇ ਇਸ ਸਬੰਧ ਵਿੱਚ 11 ਫਰਵਰੀ ਨੂੰ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ ਕੱਢੀ ਜਾ ਰਹੀ ਸ਼ੋਭਾ ਯਾਤਰਾ ਦੇ ਮੱਦੇਨਜ਼ਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਅਤੇ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ ਵਿਖੇ ਉਕਤ ਸਮਾਗਮ ਦੌਰਾਨ ਸ਼ੋਭਾ ਯਾਤਰਾ ਦੇ ਰਸਤੇ ਅਤੇ ਧਾਰਮਿਕ ਸਮਾਗਮ ਵਾਲੀ ਜਗ੍ਹਾ ਦੇ ਨੇੜੇ 11 ਅਤੇ 12 ਫਰਵਰੀ 2025 ਨੂੰ ਮੀਟ ਅਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਲਗਾਈ ਗਈ ਹੈ।
- +91 99148 68600
- info@livepunjabnews.com