ਜਿਲ੍ਹਾ ਪੁਲਿਸ ਹੁਸ਼ਿਆਰਪੁਰ ਵੱਲੋਂ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਤਹਿਤ 05 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ

ਹੁਸ਼ਿਆਰਪੁਰ – ਸ੍ਰੀ ਸੁਰੇਂਦਰ ਲਾਂਬਾ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਹੁਸ਼ਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ਾਂ ਤੇ ਜਿਲ੍ਹਾ ਹੁਸ਼ਿਆਰਪੁਰ ਵਿੱਚ ਨਸ਼ਿਆਂ ਨੂੰ ਖਤਮ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਮੁੱਖ ਅਫਸਰ ਥਾਣਾ ਟਾਂਡਾ ਅਤੇ ਮੁੱਖ ਅਫਸਰ ਥਾਣਾ ਦਸੂਹਾ ਅਤੇ ਉਹਨਾਂ ਦੀਆਂ ਪੁਲਿਸ ਪਾਰਟੀਆਂ ਵਲੋਂ ਨਸ਼ਾ ਵੇਚਣ ਵਾਲੇ 05 ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਗਈ ਅਤੇ ਉਹਨਾਂ ਪਾਸੋਂ ਹੈਰੋਇਨ, ਡੋਡੇ ਚੂਰਾ ਪੋਸਤ, ਵਹੀਕਲ ਅਤੇ ਡਰੰਗ ਮਨੀ ਬ੍ਰਾਮਦ ਕੀਤੀ ਗਈ। ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਦੇ ਖਿਲਾਫ ਹੇਠ ਲਿਖੇ ਵੱਖ-ਵੱਖ ਮੁਕਦਮੇ ਦਰਜ ਰਜਿਸਟਰ ਕੀਤੇ ਗਏ। ਇਸ ਤੋਂ ਇਲਾਵਾ ਜਿਲ੍ਹਾ ਹੁਸ਼ਿਆਰਪੁਰ ਵਿਖੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਸਬੰਧਿਤ ਸਬ-ਡਵੀਜ਼ਨ ਡੀ.ਐਸ.ਪੀਜ਼ ਅਤੇ ਮੁੱਖ ਅਫਸਰ ਥਾਣਾ ਰਾਹੀਂ ਜਿਲ੍ਹਾ ਹਜਾ ਦੇ ਵੱਖ-ਵੱਖ ਪਿੰਡਾਂ ਵਿੱਚ ਕੁੱਲ 1383 Village Defence Committes ਬਣਾਈਆਂ ਗਈਆਂ ਹਨ ਅਤੇ ਨਸ਼ਿਆਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ 153 ਡਰਗ ਸੈਮੀਨਾਰ ਸਬੰਧਿਤ ਐਸ.ਡੀ.ਐਮ. ਸਬ-ਡਵੀਜ਼ਨ ਡੀ.ਐਸ.ਪੀਜ ਅਤੇ ਮੁੱਖ ਅਫਸਰ ਥਾਣਾ ਵਲੋਂ ਲਗਾਏ ਗਏ ਹਨ। ਡਰੱਗ ਸੈਮੀਨਾਰਾਂ ਵਿੱਚ ਆਮ ਪਬਲਿਕ ਨੂੰ ਸੂਚਿਤ ਕੀਤਾ ਗਿਆ ਕਿ ਅਗਰ ਉਹਨਾਂ ਦੇ ਆਸ-ਪਾਸ ਕੋਈ ਵਿਅਕਤੀ/ਔਰਤ ਕਿਸੇ ਤਰ੍ਹਾਂ ਦਾ ਨਸ਼ਾ ਵੇਚਦਾ/ਵੇਚਦੀ ਹੈ ਤਾਂ ਉਸਦੀ ਸੂਚਨਾ ਮੋਬਾਈਲ ਨੰਬਰ 95016-60318 ਪਰ ਦੇ ਸਕਦਾ ਹੈ ਅਤੇ ਸੂਚਨਾ ਦੇਣ ਵਾਲੇ ਦਾ ਨਾਮ ਅਤੇ ਪਤਾ ਵੀ ਗੁਪਤ ਰੱਖਿਆ ਜਾਂਦਾ ਹੈ।

Leave a Comment

Your email address will not be published. Required fields are marked *

Scroll to Top