Click on the Edit Content button to edit/add the content.

ਡਾਕੂਮੈਂਟਰੀ ਵੈਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਮਹਾਨ ਸਿੱਖਿਆਵਾਂ ਤੋਂ ਕਰਵਾਇਆ ਜਾਣੂ

ਜਲੰਧਰ, 23 ਜੁਲਾਈ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਏ ਜਾ ਰਹੇ ਵਿਸ਼ੇਸ਼ ਪ੍ਰੋਗਰਾਮ ਤਹਿਤ ਬੀਤੀ ਸ਼ਾਮ ਜ਼ਿਲ੍ਹੇ ਦੇ ਪਿੰਡ ਨੌਰੰਗਪੁਰ, ਢੰਡੌਰ ਅਤੇ ਗੋਹੀਰ ਵਿਖੇ ਵਿਸ਼ੇਸ਼ ਦਸਤਾਵੇਜ਼ੀ ਫਿਲਮ ਦਿਖਾਈ ਗਈ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਨੇ ਸ਼ਿਰਕਤ ਕਰਦਿਆਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫ਼ਲਸਫੇ ਅਤੇ ਉਪਦੇਸ਼ਾਂ ਬਾਰੇ ਜਾਣਕਾਰੀ ਹਾਸਲ ਕੀਤੀ।

ਐਲ.ਈ.ਡੀ. ਵੈਨਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਦਿੱਤੇ ਮਨੁੱਖਤਾ, ਸਮਾਨਤਾ, ਸਮਾਜਿਕ ਨਿਆਂ, ਸੇਵਾ, ਭਾਈਚਾਰੇ ਅਤੇ ਸਦਭਾਵਨਾ ਦੇ ਸਰਬਵਿਆਪੀ ਸੰਦੇਸ਼ ਨੂੰ ਦਰਸਾਉਂਦੀ ਕਰੀਬ 30 ਮਿੰਟ ਦੀ ਪ੍ਰਭਾਵਸ਼ਾਲੀ ਡਾਕੂਮੈਂਟਰੀ ਦਾ ਪ੍ਰਦਰਸ਼ਨ ਕੀਤਾ ਗਿਆ। ਡਾਕੂਮੈਂਟਰੀ ਨੇ ਹਾਜ਼ਰ ਪਿੰਡ ਵਾਸੀਆਂ ਨੂੰ ਗੁਰੂ ਜੀ ਦੇ ਮਹਾਨ ਜੀਵਨ ਦਰਸ਼ਨ, ਸਮਾਜ ਸੁਧਾਰ, ਬਰਾਬਰੀ ਤੇ ਮਨੁੱਖੀ ਅਧਿਕਾਰਾਂ ਲਈ ਉਨ੍ਹਾਂ ਦੇ ਯੋਗਦਾਨ ਤੋਂ ਜਾਣੂ ਕਰਵਾਇਆ।

ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਵਿਲੱਖਣ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਜਾਗਰੂਕਤਾ ਮੁਹਿੰਮਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਮਹਾਨ ਸਿੱਖਿਆਵਾਂ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਆਮ ਲੋਕਾਂ, ਖਾਸ ਕਰ ਨੌਜਵਾਨ ਪੀੜ੍ਹੀ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਸਮੁੱਚੀ ਲੋਕਾਈ ਲਈ ਚਾਨਣ ਮੁਨਾਰਾ ਹਨ ਅਤੇ ਅੱਜ ਵੀ ਸਮਾਜ ਨੂੰ ਸੱਚ, ਸਮਾਨਤਾ ਅਤੇ ਆਪਸੀ ਸਤਿਕਾਰ ਦਾ ਰਾਹ ਦਿਖਾਉਂਦੀਆਂ ਹਨ, ਜਿਸ ਨਾਲ ਸਮਾਜ ਵਿੱਚ ਭਾਈਚਾਰਾ ਅਤੇ ਸਦਭਾਵਨਾ ਹੋਰ ਮਜ਼ਬੂਤ ਹੋਵੇਗੀ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਸੂਬੇ ਭਰ ਦੇ ਪਿੰਡਾਂ ਵਿੱਚ ਵਿਸ਼ੇਸ਼ ਦਸਤਾਵੇਜ਼ੀ ਫਿਲਮ ਦਿਖਾਉਣ ਦਾ ਉਪਰਾਲਾ ਕੀਤਾ ਗਿਆ ਹੈ। ਜ਼ਿਲ੍ਹੇ ਦੇ ਪਿੰਡਾਂ ਵਿੱਚ 3 ਵੈਨਾਂ ਰਾਹੀਂ ਰੋਜ਼ਾਨਾ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਸਿੱਖਿਆਵਾਂ ’ਤੇ ਆਧਾਰਿਤ ਡਾਕੂਮੈਂਟਰੀ ਲਗਾਤਾਰ ਦਿਖਾਈ ਜਾ ਰਹੀ ਹੈ।

Table of Contents

Scroll to Top