ਚੈਕਿੰਗ ਦੌਰਾਨ ਸ਼ੱਕ ਤੇ ਕਾਬੂ ਕੀਤੇ ਵਿਅਕਤੀ ਕੋਲੋਂ ਮਿਲੀਆਂ 400 ਨਸ਼ੀਲੀ ਗੋਲੀਆਂ

ਹੁਸਿਆਰਪੁਰ – ਮਾਨਯੋਗ ਐਸ.ਐਸ.ਪੀ ਸਾਹਿਬ ਸ਼੍ਰੀ ਸੁਰਿੰਦਰ ਲਾਂਬਾ IPS ਸੀਨੀਅਰ ਪੁਲਿਸ ਕਪਤਾਨ ਜਿਲ੍ਹਾ ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਮੁਤਾਬਿਕ ਇਲਾਕਾ ਥਾਣਾ ਵਿੱਚ ਵੱਧ ਰਹੀਆ ਲੱਟਾ, ਖੋਹਾਂ, ਠੱਗੀਆ ਅਤੇ ਨਸ਼ਿਆ ਨੂੰ ਠੱਲ ਪਾਉਣ ਲਈ ਚਲਾਈ ਸ਼ਪੈਸ਼ਲ ਮੁਹਿੰਮ ਤਹਿਤ ਸ਼੍ਰੀ ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ ਐਸ.ਪੀ (ਤਫਤੀਸ਼) ਜੀ ਦੀ ਰਹਿਨੁਮਾਈ ਹੇਠ ਅਤੇ ਸ੍ਰੀ ਦਵਿੰਦਰ ਸਿੰਘ ਪੀ.ਪੀ.ਐਸ ਉਪ ਕਪਤਾਨ ਪੁਲਿਸ ਸਬ- ਡਵੀਜਨ ਟਾਂਡਾ ਜੀ ਦੀਆ ਹਦਾਇਤਾ ਮੁਤਾਬਿਕ ਐਸ.ਆਈ ਗੁਰਸਾਹਿਬ ਸਿੰਘ ਮੁੱਖ ਅਫਸਰ ਥਾਣਾ ਗੜਦੀਵਾਲਾ ਦੀ ਨਿਗਰਾਨੀ ਹੇਠ ਥਾਣਾ ਗੜਦੀਵਾਲਾ ਦੇ ਇਲਾਕਾ ਵਿੱਚ ਚੱਲ ਰਹੀ ਚੈਕਿੰਗ ਦੌਰਾਨ ਏ.ਐਸ.ਆਈ ਬਲਬੀਰ ਸਿੰਘ ਥਾਣਾ ਗੜਦੀਵਾਲਾ ਸਮੇਤ ਪੁਲਿਸ ਪਾਰਟੀ ਬਰਾਏ ਚੈਕਿੰਗ ਸ਼ੱਕੀ ਪੁਰਸ਼ਾ ਸਬੰਧੀ ਸਰਹਾਲਾ ਰੋਡ ਗੜਦੀਵਾਲਾ ਮੌਜੂਦ ਸੀ ਤਾਂ ਇੱਕ ਵਿਅਕਤੀ ਸੀਮਿੰਟ ਦੇ ਥੜੇ ਪਰ ਬੈਠਾ ਸੀ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਭੱਜਣ ਲੱਗਾ। ਜਿਸਨੂੰ ਸ਼ੱਕ ਦੀ ਬਿਨਾਹ ਪਰ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸਨੇ ਆਪਣਾ ਨਾਮ ਕਸ਼ਮੀਰੀ ਲਾਲ ਉਰਫ ਮੰਗਾ ਪੁੱਤਰ ਬਲਵੀਰ ਚੰਦ ਵਾਸੀ ਬਾਲਮੀਕ ਮੁਹੱਲਾ ਗੜਦੀਵਾਲਾ ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਦੱਸਿਆ। ਜਿਸਦੀ ਤਲਾਸ਼ੀ ਕਰਨ ਤੇ ਉਸ ਪਾਸੋ 400 ਨਸ਼ੀਲੀਆ ਗੋਲੀਆ ਬਰਾਮਦ ਹੋਈਆ। ਜਿਸ ਪਰ ਤੇ ਮੁਕੱਦਮਾ ਨੰਬਰ 78 ਮਿਤੀ 18.09.2024 ਅ: 22-61-85 NDPS Act ਥਾਣਾ ਗੜਦੀਵਾਲਾ ਜਿਲ੍ਹਾ ਹੁਸ਼ਿਆਰਪੁਰ ਦਰਜ ਕੀਤਾ ਗਿਆ। ਗਿਫਤਾਰ ਕੀਤੇ ਗਏ ਦੋਸੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਅਗਲੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾਵੇਗੀ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top