Click on the Edit Content button to edit/add the content.

ਲੋਕ ਮਿਲਣੀ ਪ੍ਰੋਗਰਾਮ ਸਰਕਾਰ ਤੇ ਲੋਕਾਂ ਵਿਚਕਾਰ ਸਿੱਧਾ ਸੰਪਰਕ ਬਣਾਉਣ ਦਾ ਪ੍ਰਭਾਵਸ਼ਾਲੀ ਮਾਧਿਅਮ : ਮੋਹਿੰਦਰ ਭਗਤ

ਜਲੰਧਰ, 11 ਜੁਲਾਈ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਭਾਰਗਵ ਕੈਂਪ, ਵਾਰਡ ਨੰਬਰ 44 ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਇਲਾਕਾ ਵਾਸੀਆਂ ਨਾਲ ਰੂ-ਬਰੂ ਹੁੰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ।

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕ ਮਿਲਣੀ ਪ੍ਰੋਗਰਾਮ ਸਰਕਾਰ ਅਤੇ ਲੋਕਾਂ ਵਿਚਕਾਰ ਸਿੱਧਾ ਸੰਪਰਕ ਬਣਾਉਣ ਦਾ ਪ੍ਰਭਾਵਸ਼ਾਲੀ ਮਾਧਿਅਮ ਹਨ, ਜਿਸ ਰਾਹੀਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਨੋਟਿਸ ਲੈ ਕੇ ਢੁੱਕਵੇਂ ਹੱਲ ਲਈ ਸਬੰਧਿਤ ਵਿਭਾਗਾਂ ਨੂੰ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਜਾਂਦੇ ਹਨ।

ਸ਼੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਪ੍ਰਦਾਨ ਕਰਨ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਸਮਾਂਬੱਧ ਹੱਲ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਹਰ ਵਾਰਡ ਅਤੇ ਹਰ ਮੁਹੱਲੇ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣਾ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਥੇ ਵਿਕਾਸ ਦੀ ਰਫ਼ਤਾਰ ਨੂੰ ਤੇਜ਼ ਕੀਤਾ ਗਿਆ ਹੈ ਉਥੇ ਲੋਕ ਹਿੱਤ ਨਾਲ ਜੁੜੇ ਮਾਮਲਿਆਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਯਕੀਨੀ ਬਣਾਇਆ ਜਾ ਰਿਹਾ ਹੈ।

ਇਸ ਮੌਕੇ ਇਲਾਕੇ ਦੇ ਲੋਕਾਂ ਨੇ ਸੜਕਾਂ, ਸੀਵਰੇਜ ਸਿਸਟਮ ਦੀ ਅਪਗ੍ਰੇਡੇਸ਼ਨ ਸਮੇਤ ਸਥਾਨਕ ਮੁੱਦੇ ਮੰਤਰੀ ਦੇ ਧਿਆਨ ਵਿੱਚ ਲਿਆਂਦੇ। ਉਨ੍ਹਾਂ ਇਲਾਕਾ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਸਾਰੇ ਜਾਇਜ਼ ਮੁੱਦਿਆਂ ਦਾ ਜਲਦ ਹੱਲ ਕਰਵਾਇਆ ਜਾਵੇਗਾ।

ਪ੍ਰੋਗਰਾਮ ਦੌਰਾਨ ਸਥਾਨਕ ਲੋਕਾਂ ਵੱਲੋਂ ਇਲਾਕੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਹੋਰ ਲੋੜਾਂ ਬਾਰੇ ਵੀ ਕੈਬਨਿਟ ਮੰਤਰੀ ਨੂੰ ਜਾਣੂ ਕਰਵਾਇਆ ਗਿਆ। ਜਿਸ ’ਤੇ ਸ਼੍ਰੀ ਭਗਤ ਨੇ ਸਬੰਧਿਤ ਅਧਿਕਾਰੀਆਂ ਰਾਹੀਂ ਯੋਗ ਕਾਰਵਾਈ ਦਾ ਭਰੋਸਾ ਦਿਵਾਇਆ।
ਇਸ ਮੌਕੇ ਕੌਂਸਲਰ ਰਾਜ ਕੁਮਾਰ ਰਾਜੂ, ਵਾਰਡ ਇੰਚਾਰਜ ਵਿਕੀ ਕਾਕਾ, ਜੋਗਿੰਦਰ ਸਿੰਘ, ਸੁਮਨ ਬਾਲਾ, ਮਨੀ ਕੁਮਾਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।

Table of Contents

Scroll to Top