ਜਲੰਧਰ ਪੱਛਮੀ ਉਪ ਚੋਣ ਲਈ ਚੋਣ ਪ੍ਰਚਾਰ ਖ਼ਤਮ,ਸਿਰਫ਼ 4 ਵਿਅਕਤੀਆਂ ਵੱਲੋਂ ਘਰ-ਘਰ ਪ੍ਰਚਾਰ ਕਰਨ ਦੀ ਇਜਾਜ਼ਤ

ਜਲੰਧਰ, 8 ਜੁਲਾਈ : ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਡਾ. ਅਮਿਤ ਮਹਾਜਨ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 34-ਜਲੰਧਰ ਪੱਛਮੀ (ਅ.ਜ.) ਦੀ ਜ਼ਿਮਨੀ ਚੋਣ ਲਈ ਚੋਣ ਪ੍ਰਚਾਰ ਸੋਮਵਾਰ ਸ਼ਾਮ 6 ਵਜੇ ਸਮਾਪਤ ਹੋ ਜਾਵੇਗਾ।

ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ  ਚੋਣਾਂ ਤੋਂ ਪਹਿਲਾਂ ਆਖਰੀ 48 ਘੰਟਿਆਂ ਦੌਰਾਨ 4 ਵਿਅਕਤੀਆਂ ਵੱਲੋਂ ਸਿਰਫ਼ ਘਰ-ਘਰ ਪ੍ਰਚਾਰ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ। ਇਸੇ ਤਰ੍ਹਾਂ ਪਬਲਿਕ ਮੀਟਿੰਗ ਵੀ ਪੰਜ ਤੋਂ ਵੱਧ ਵਿਅਕਤੀਆਂ ਨਾਲ ਨਹੀਂ ਕੀਤੀ ਜਾਵੇਗੀ।

ਉਨ੍ਹਾਂ  ਕਿਹਾ ਕਿ ਸਾਰੇ ਰਾਜਨੀਤਿਕ ਕਾਰਜਕਰਤਾਵਾਂ, ਪਾਰਟੀ ਵਰਕਰਾਂ, ਜੋ ਹਲਕੇ ਦੇ ਵਸਨੀਕ ਨਹੀਂ ਹਨ, ਨੂੰ ਅੱਜ 8 ਜੁਲਾਈ 2024 ਨੂੰ ਸ਼ਾਮ 6 ਵਜੇ ਤੋਂ ਪਹਿਲਾਂ ਵਿਧਾਨ ਸਭਾ ਹਲਕਾ ਛੱਡਣਾ ਹੋਵੇਗਾ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top