ਜਲੰਧਰ, 16 ਦਸੰਬਰ: ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਤਾਇਨਾਤ ਚੋਣ ਅਬਜ਼ਰਵਰ ਸ੍ਰੀਮਤੀ ਨਯਨ ਨੇ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮਾਈਕਰੋ ਅਬਜ਼ਰਵਰਾਂ ਨਾਲ ਮੀਟਿੰਗ ਕਰਦਿਆਂ ਜਿ਼ਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਦੀਆਂ ਵੋਟਾਂ ਦੀ ਗਿਣਤੀ ਮੌਕੇ ਨਿਭਾਈਆਂ ਜਾਣ ਵਾਲੀਆਂ ਜਿੰਮੇਵਾਰੀਆਂ ਸਬੰਧੀ ਦਿਸ਼ਾ ਨਿਰਦੇਸ਼ ਦਿੱਤੇ ਗਏ।
ਚੋਣ ਆਬਜਰਕਰ ਸ੍ਰੀਮਤੀ ਨਯਨ ਨੇ ਗਿਣਤੀ ਪ੍ਰਕਿਰਿਆ ਦੀ ਅਹਿਮੀਅਤ ਉਤੇ ਜ਼ੋਰ ਦਿੰਦਿਆਂ ਕਿਹਾ ਕਿ ਮਾਈਕਰੋ ਅਬਜ਼ਰਵਰਾਂ ਦਾ ਫਰਜ਼ ਹੈ ਕਿ ਉਹ ਗਿਣਤੀ ਦੇ ਹਰ ਪੜਾਅ ‘ਤੇ ਤਿੱਖੀ ਨਜ਼ਰ ਰੱਖਣ ਅਤੇ ਇਹ ਯਕੀਨੀ ਬਣਾਉਣ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਹੋ ਰਹੀ ਹੈ।
ਉਨ੍ਹਾਂ ਦੱਸਿਆ ਕਿ ਜਿ਼ਲ੍ਹੇ ਵਿੱਚ 11 ਗਿਣਤੀ ਕੇਂਦਰ ਸਥਾਪਤ ਕੀਤੇ ਗਏ ਹਨ ਅਤੇ ਹਰ ਗਿਣਤੀ ਕੇਂਦਰ ਵਿੱਚ 2 ਮਾਈਕਰੋ ਅਬਜ਼ਰਵਰਾਂ ਦੀ ਤਾਇਨਾਤੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਬੇਨਿਯਮੀ ਜਾਂ ਸ਼ੱਕੀ ਗਤੀਵਿਧੀ ਦੇ ਧਿਆਨ ਵਿੱਚ ਆਉਣ ’ਤੇ ਤੁਰੰਤ ਇਸ ਦੀ ਸੂਚਨਾ ਰਿਟਰਨਿੰਗ ਅਫ਼ਸਰ ਜਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਉਨ੍ਹਾਂ ਕਿਹਾ ਕਿ ਇਹ ਵੀ ਸੁਨਿਸ਼ਚਿਤ ਕੀਤਾ ਜਾਵੇ ਕਿ ਗਿਣਤੀ ਦੀ ਪ੍ਰਕਿਰਿਆ ਵਿੱਚ ਪੂਰੀ ਪਾਰਦਰਸ਼ਤਾ ਬਣੀ ਰਹੇ।
ਚੋਣ ਅਬਜ਼ਰਵਰ ਨੇ ਮਾਈਕਰੋ ਅਬਜ਼ਰਵਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੀ ਡਿਊਟੀ ਨੂੰ ਪੂਰੀ ਇਮਾਨਦਾਰੀ ਅਤੇ ਨਿਰਪੱਖਤਾ ਨਾਲ ਨਿਭਾਉਣ। ਉਨ੍ਹਾਂ ਕਿਹਾ ਕਿ ਇਹ ਚੋਣਾਂ ਲੋਕਤੰਤਰ ਦੀ ਨੀਂਹ ਹਨ ਅਤੇ ਇਨ੍ਹਾਂ ਦੀ ਸਫ਼ਲਤਾ ਚੋਣ ਅਮਲ ਵਿੱਚ ਲੱਗੇ ਸਮੁੱਚੇ ਅਮਲੇ ਵੱਲੋਂ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਈ ਡਿਊਟੀ ‘ਤੇ ਨਿਰਭਰ ਕਰਦੀ ਹੈ।
- +91 99148 68600
- info@livepunjabnews.com
















































