ਚੋਣ ਆਬਜ਼ਰਵਰਾਂ ਵੱਲੋਂ ਪੋਲਿੰਗ ਬੂਥਾਂ ਦਾ ਦੌਰਾ, ਪ੍ਰਬੰਧਾਂ ਦਾ ਲਿਆ ਜਾਇਜ਼ਾ

ਜਲੰਧਰ, 1 ਜੁਲਾਈ- ਭਾਰਤ ਚੋਣ ਕਮਿਸ਼ਨ ਵੱਲੋਂ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ (ਅ.ਜ.) ਲਈ ਨਿਯੁਕਤ ਜਨਰਲ ਆਬਜ਼ਰਵਰ ਉੱਤਮ ਕੁਮਾਰ ਪਾਤਰਾ ਅਤੇ ਪੁਲਿਸ ਆਬਜ਼ਰਵਰ ਦਾਲੂਰਾਮ ਤੇਨੀਵਾਰ ਨੇ ਉਪ ਚੋਣ ਲਈ ਹਲਕੇ ਵਿੱਚ ਸਥਾਪਤ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ।


ਚੋਣ ਆਬਜ਼ਰਵਰਾਂ ਨੇ ਰਿਟਰਨਿੰਗ ਅਫ਼ਸਰ ਵਿਧਾਨ ਸਭਾ ਹਲਕਾ ਪੱਛਮੀ ਅਲਕਾ ਕਾਲੀਆ ਸਮੇਤ ਪੋਲਿੰਗ ਬੂਥਾਂ ਦਾ ਦੌਰਾ ਕਰਦਿਆਂ 10 ਜੁਲਾਈ ਨੂੰ ਪੈਣ ਵਾਲੀਆਂ ਵੋਟਾਂ ਦੇ ਮੱਦੇਨਜ਼ਰ ਪੋਲਿੰਗ ਬੂਥਾਂ ’ਤੇ ਕੀਤੇ ਸਮੁੱਚੇ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸਾਰੇ ਇੰਤਜ਼ਾਮ ਸਮੇਂ ਸਿਰ ਮੁਕੰਮਲ ਕਰ ਲਏ ਜਾਣ।
ਰਿਟਰਨਿੰਗ ਅਫ਼ਸਰ ਨੇ ਚੋਣ ਆਬਜ਼ਰਵਰਾਂ ਨੂੰ ਸੁਰੱਖਿਆ ਵਿਵਸਥਾ ਅਤੇ ਹੋਰ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਉਪ ਚੋਣ ਨੂੰ ਨਿਰਵਿਘਨ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਹਲਕੇ ਦੇ ਸਮੁੱਚੇ 181 ਪੋਲਿੰਗ ਬੂਥਾਂ ’ਤੇ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਾਰੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਹਨ।

Leave a Comment

Your email address will not be published. Required fields are marked *

Scroll to Top