ਪ੍ਰਵਾਸੀ ਮਜ਼ਦੂਰਾਂ ਨੂੰ ਸੌਂਪਿਆ ਜ਼ਰੂਰੀ ਸਮਾਨ

ਜਲੰਧਰ, 26 ਮਈ : ਬੀਤੇ ਦਿਨੀਂ ਪਿੰਡ ਰਾਏਪੁਰ ਵਿਖੇ ਪ੍ਰਵਾਸੀ ਮਜ਼ਦੂਰਾਂ ਦੀਆਂ ਝੁੱਗੀਆਂ ਨੂੰ ਅੱਗ ਲੱਗਣ ਕਰਕੇ ਜ਼ਰੂਰੀ ਸਮਾਨ ਸੜ ਗਿਆ ਸੀ।

ਡਿਪਟੀ ਕਮਿਸ਼ਨਰ ਸ਼੍ਰੀ ਵਰਜੀਤ ਵਾਲੀਆ ਦੀਆਂ ਹਦਾਇਤਾਂ ‘ਤੇ ਉੱਪ ਮੰਡਲ ਮੈਜਿਸਟਰੇਟ, ਜਲੰਧਰ-1 ਸ਼੍ਰੀਮਤੀ ਸ਼ੁਭੀ ਆਂਗਰਾ ਦੀ ਅਗਵਾਈ ਵਿੱਚ ਰੈੱਡ ਕਰਾਸ ਸੁਸਾਇਟੀ ਅਤੇ ਤਹਿਸੀਲਦਾਰ ਸਵਪਨਦੀਪ ਕੌਰ ਵਲੋਂ ਖਾਣ-ਪੀਣ ਦਾ ਸਮਾਨ, ਰਾਸ਼ਨ, ਭਾਂਡੇ ਅਤੇ ਹੋਰ ਸਹਾਇਤਾ ਮੁਹੱਈਆ ਕਰਵਾਈ ਗਈ।

ਇਸ ਮੌਕੇ ਸਕੱਤਰ ਰੈੱਡ ਕਰਾਸ ਸੁਸਾਇਟੀ ਸ਼੍ਰੀ ਸੁਰਜੀਤ ਲਾਲ ਤੋਂ ਇਲਾਵਾ ਹੋਰ ਕਰਮਚਾਰੀ ਵੀ ਮੌਜੂਦ ਸਨ।

Leave a Comment

Your email address will not be published. Required fields are marked *

Scroll to Top