ਡਾ ਬਲਜੀਤ ਕੌਰ ਵੱਲੋਂ ਈ.ਟੀ.ਟੀ. 5911 ਬੈਕਲਾਗ ਯੂਨੀਅਨ ਪੰਜਾਬ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 6 ਸਤੰਬਰ -ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਈ.ਟੀ.ਟੀ 5994 ਬੈਕਲਾਗ ਯੂਨੀਅਨ ( ਪੰਜਾਬ) ਦੇ ਨੁਮਾਇੰਦਿਆਂ ਨਾਲ ਉਹਨਾਂ ਦੀਆਂ ਮੰਗਾਂ ਸਬੰਧੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਯੂਨੀਅਨ ਦੇ ਨੁਮਾਇੰਦਿਆਂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਡਾ ਬਲਜੀਤ ਕੌਰ ਦਾ ਅਨੂਸੂਚਿਤ ਜਾਤੀਆਂ ਅਤੇ ਪੱਛੜੀਆਂ ਸ੍ਰੇਣੀਆਂ ਦੇ ਬੈਕਲਾਗ ਦੀਆਂ ਅਸਾਮੀਆਂ ਨੂੰ ਭਰਨ ਲਈ ਸਰਕਾਰ ਵੱਲੋਂ ਪ੍ਰਕਿਰਿਆ ਸ਼ੁਰੂ ਕਰਨ ਲਈ ਧੰਨਵਾਦ ਕੀਤਾ।

ਕੈਬਨਿਟ ਮੰਤਰੀ ਨੇ ਯੂਨੀਅਨ ਨੂੰ ਭਰੋਸਾ ਦਿੰਦਿਆਂ ਦੱਸਿਆ ਕਿ ਈ.ਟੀ.ਟੀ. ਅਧਿਆਪਕਾਂ ਦੀਆਂ 5994 ਖਾਲੀ ਪਈਆਂ ਅਸਾਮੀਆਂ ਤੇ ਜਲਦ ਹੀ ਭਰਤੀ ਕੀਤੀ ਜਾਵੇਗੀ ਜਿਸ ਵਿੱਚ 2994 ਅਸਾਮੀਆਂ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼ੇਣੀਆਂ ਦੇ ਬੈਕਲਾਗ ਨਾਲ ਸਬੰਧਤ ਹਨ।


ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਅਤੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ੍ਰੇਣੀਆਂ ਦੇ ਬੈਕਲਾਗ ਨੂੰ ਭਰਨ ਲਈ ਪਹਿਲਾਂ ਹੀ ਵੱਖ-ਵੱਖ ਵਿਭਾਗਾਂ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਕਾਰਜਸ਼ੀਲ  ਹੈ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top