ਭਗਵਾਨ ਵਾਲਮੀਕਿ ਜੀ ਪ੍ਰਗਟ ਦਿਵਸ ਨੂੰ ਸਮਰਪਿਤ ਡੀਸੀ ਦਫ਼ਤਰ ਦੀ ਸਫਾਈ ਕਰਮਚਾਰੀ ਯੂਨੀਅਨ ਵੱਲੋਂ ਸਮਾਗਮ

ਜਲੰਧਰ, 21 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਸਫਾਈ ਕਰਮਚਾਰੀ ਯੂਨੀਅਨ ਡੀਸੀ ਦਫ਼ਤਰ ਵੱਲੋਂ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਸਮਾਗਮ ਵਿੱਚ ਹਾਜ਼ਰੀ ਲਵਾਉਂਦਿਆਂ ਸਭ ਨੂੰ ਭਗਵਾਨ ਵਾਲਮੀਕਿ ਜੀ ਵੱਲੋਂ ਦਰਸਾਏ ਨੈਤਿਕਤਾ ਦੇ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ।
ਡਾ. ਅਗਰਵਾਲ ਨੇ ਕਿਹਾ ਕਿ ਭਗਵਾਨ ਵਾਲਮੀਕਿ ਜੀ ਵੱਲੋਂ ਦਰਸਾਏ ਆਦਰਸ਼ ਅੱਜ ਵੀ ਸਾਡਾ ਰਾਹ ਰੁਸ਼ਨਾ ਰਹੇ ਹਨ, ਜਿਨ੍ਹਾਂ ਤੋਂ ਸੇਧ ਲੈ ਕੇ ਸਾਨੂੰ ਬਰਾਬਰੀ ਵਾਲੇ ਸਮਾਜ ਜੀ ਸਿਰਜਣਾ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਭਗਵਾਨ ਵਾਲਮੀਕਿ ਜੀ ਦੇ ਸਮਾਨਤਾ ਅਤੇ ਸਰਬ-ਸਾਂਝੀਵਾਲਤਾ ਦੇ ਸਿਧਾਂਤਾ ਨੂੰ ਆਪਣੀ ਜ਼ਿੰਦਗੀ ਵਿੱਚ ਧਾਰਨ ਕਰਨ ਅਤੇ ਸਮਾਜ ਭਲਾਈ ਦੇ ਕਾਰਜਾਂ ਲਈ ਅੱਗੇ ਆਉਣ ਲਈ ਪ੍ਰੇਰਿਆ।
ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਲੰਗਰ ਛਕਣ ਦੇ ਨਾਲ-ਨਾਲ ਯੂਨੀਅਨ ਵੱਲੋਂ ਲਗਾਏ ਲੰਗਰ ਵਿੱਚ ਸੇਵਾ ਵੀ ਕੀਤੀ ਗਈ।
ਉਨ੍ਹਾਂ ਇਸ ਮੌਕੇ ਸਫਾਈ ਕਰਮਚਾਰੀ ਯੂਨੀਅਨ ਡੀਸੀ ਦਫ਼ਤਰ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਵੀ ਕੀਤੀ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top