ਜਲੰਧਰ, 30 ਜੁਲਾਈ :- ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਥਿਤ ਈ.ਵੀ.ਐਮ. ਵੇਅਰ ਹਾਊਸ ਦਾ ਨਿਰੀਖਣ ਕਰਕੇ ਵੋਟਿੰਗ ਮਸ਼ੀਨਾਂ ਦੀ ਸੁਰੱਖਿਆ ਦਾ ਜਾਇਜ਼ਾ ਲਿਆ।
ਨਿਰੀਖਣ ਦੌਰਾਨ ਡਿਪਟੀ ਕਮਿਸ਼ਨਰ ਨੇ ਵੇਅਰਹਾਊਸ ਵਿੱਚ ਵੋਟਿੰਗ ਮਸ਼ੀਨਾਂ ਦੀ ਨਿਗਰਾਨੀ ਲਈ ਲਾਏ ਗਏ ਸੀ.ਸੀ.ਟੀ.ਵੀ. ਕੈਮਰੇ ਚੈੱਕ ਕਰਨ ਤੋਂ ਇਲਾਵਾ ਹੋਰ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਵੀ ਕੀਤੀ।
ਜ਼ਿਕਰਯੋਗ ਹੈ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਈ.ਵੀ.ਐਮ ਵੇਅਰਹਾਊਸ ਦਾ ਹਰ ਤਿਮਾਹੀ ਇਨਟਰਨਲ ਅਤੇ ਹਰ ਮਹੀਨੇ ਐਕਸਟਰਨਲ ਨਿਰੀਖਣ ਕੀਤਾ ਜਾਣਾ ਹੁੰਦਾ ਹੈ। ਇਸ ਤਹਿਤ ਡਿਪਟੀ ਕਮਿਸ਼ਨਰ ਵੱਲੋਂ ਮੰਗਲਵਾਰ ਨੂੰ ਈ.ਵੀ.ਐਮ. ਵੇਅਰਹਾਊਸ ਦਾ ਐਕਸਟਰਨਲ ਨਿਰੀਖਣ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਡਾ. ਅਮਿਤ ਮਹਾਜਨ, ਚੋਣ ਕਾਨੂੰਨਗੋ ਰਾਕੇਸ਼ ਕੁਮਾਰ ਅਤੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।