ਚੰਡੀਗੜ੍ਹ:-ਕਿਸਾਨੀ ਮੰਗਾਂ ਦੇ ਹੱਲ ਲਈ 26 ਮਾਰਚ ਨੂੰ ਪੰਜਾਬ ਵਿੱਚ ਟਰੈਕਟਰ ਮਾਰਚ ਕਰਨ ਦਾ ਫੈਸਲਾ ਕੀਤਾ ਹੈ।11 ਵਜੇ ਸਵੇਰ ਤੋਂ ਦੁਪਹਿਰ 3 ਵਜੇ ਸੜਕ ਕੰਢੇ ਟਰੈਕਟਰ ਖੜ੍ਹੇ ਕਰਕੇ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਅਤੇ 100 ਤੋਂ ਵੱਖ ਵੱਖ ਥਾਵਾਂ ਤੇ ਡਬਲਿਊ ਕੀਓ ਦੇ ਪੁਤਲੇ ਫੂਕੇ ਜਾਣਗੇ।
ਪੰਜਾਬ ਦੀਆਂ ਸਮੁੱਚੀਆਂ ਕਿਸਾਨ ਜਥੇਬੰਦੀਆਂ ਟਰੈਕਟਰ ਮਾਰਚ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਨਜ਼ਰਅੰਦਾਜ਼ ਕੀਤਾ ਜਾਂਦਾ ਹੈ। ਕਿਸਾਨਾਂ ਦੀਆਂ ਮੰਗਾਂ ਨੂੰ 2 ਸਾਲ ਬਾਅਦ ਵੀ ਪੂਰੀਆਂ ਨਹੀਂ ਕੀਤੀਆਂ ਗਈਆਂ।