ਲੜਕੀ ਨਾਲ ਜ਼ਬਰਦਸਤੀ ਕਰਨ ‘ਤੇ ਮਾਮਲਾ ਦਰਜ, ਫਰਾਰ ਹੋਏ ਮੁਲਜ਼ਮ ਦੀ ਪੁਲੀਸ ਕਰ ਰਹੀ ਭਾਲ

ਦਸੂਹਾ (ਸ਼ੋਨੂੰ ਥਾਪਰ) – ਹੁਸ਼ਿਆਰਪੁਰ ਦੇ ਹਲਕਾ ਦਸੂਹਾ ਪਿੰਡ ‘ਚ ਇਕ ਲੜਕੀ ਵੱਲੋਂ ਆਪਣੇ ‘ਤੇ ਜ਼ਬਰਦਸਤੀ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਦਿੰਦੇ ਹੋਏ ਪੀੜਤ ਲੜਕੀ ਨੇ ਦੱਸਿਆ ਕਿ ਉਹ ਹਰ ਰੋਜ਼ ਦੀ ਤਰ੍ਹਾਂ ਆਪਣੀ ਹਵੇਲੀ ‘ਚ ਪਸ਼ੂਆਂ ਨੂੰ ਪਾਣੀ ਪਿਲਾਉਣ ਲਈ ਜਾਂਦੀ ਸੀ ਪਰ ਬੀਤੇ ਦਿਨ ਸਤੀਸ਼ ਨਾਮਕ ਵਿਅਕਤੀ ਨੇ ਹਵੇਲੀ ਦੀ ਕੰਧ ਟੱਪ ਕੇ ਅੰਦਰ ਆ ਕੇ ਮੇਰੇ ਨਾਲ ਦੁਰਵਿਵਹਾਰ ਕਰਨਾ ਸ਼ੁਰੂ ਕਰ ਦਿੱਤਾ ਜਦੋਂ ਮੈਂ ਉਸ ਦਾ ਵਿਰੋਧ ਕੀਤਾ। ਜਿਸ ਕਾਰਨ ਉਸ ਵਿਅਕਤੀ ਨੇ ਮੇਰਾ ਗਲਾ ਘੁੱਟ ਕੇ ਮੈਨੂੰ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ ਅਤੇ ਕਿਹਾ ਕਿ ਜੇਕਰ ਇਹ ਗੱਲ ਕਿਸੇ ਨੂੰ ਦੱਸੀ ਤਾਂ ਮੈਂ ਤੇਰੇ ਸਾਰੇ ਪਰਿਵਾਰ ਨੂੰ ਮਾਰ ਦਿਆਂਗਾ।

ਪੀੜਤ ਲੜਕੀ ਨੇ ਦੱਸਿਆ ਕਿ ਉਹ ਕਿਸੇ ਤਰ੍ਹਾਂ ਉਸ ਦੇ ਚੁੰਗਲ ਤੋਂ ਬਚ ਕੇ ਭੱਜ ਗਈ ਅਤੇ ਸਾਰੀ ਘਟਨਾ ਆਪਣੇ ਪਰਿਵਾਰਕ ਮੈਂਬਰਾਂ ਨੂੰ ਦੱਸੀ। ਪੀੜਤ ਲੜਕੀ ਅਤੇ ਉਸਦੇ ਪਰਿਵਾਰ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਕਤ ਵਿਅਕਤੀ ਨੂੰ ਜਲਦ ਤੋਂ ਜਲਦ ਫੜ ਕੇ ਸਾਨੂੰ ਇਨਸਾਫ਼ ਦਿਵਾਇਆ ਜਾਵੇ। ਇਸ ਸਬੰਧੀ ਡੀਐਸਪੀ ਦਸੂਹਾ ਜਗਦੀਸ਼ ਰਾਜ ਅੱਤਰੀ ਨੇ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ ਅਤੇ ਜਲਦੀ ਤੋਂ ਜਲਦੀ ਮੁਲਜ਼ਮ ਸਲਾਖਾਂ ਪਿੱਛੇ ਹੋਣਗੇ।

Leave a Comment

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।

Scroll to Top